05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

Ad Position 21
No active advertisement
ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਸਕੂਲ ਦੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਰੰਗਾਂ ਦੇ ਰਚਨਾਤਮਿਕ ਪੋਸਟਰ ਤਿਆਰ ਕੀਤੇ | ਇਸ ਮੁਕਾਬਲੇ 'ਚ ਬੀ.ਐਸ.ਸੀ. ਫੈਸ਼ਨ ਡਿਜ਼ਾਈਨ ਵਿਭਾਗ ਦੀ ਨਵਰੋਜ ਨੇ ਪਹਿਲਾ, ਕਾਸਮੋਟੋਲਜੀ ਵਿਭਾਗ ਦੀ ਜਸਮਾਈਲਪ੍ਰੀਤ ਕੌਰ ਨੇ ਦੂਜਾ ਤੇ ਬੀ.ਸੀ.ਏ. ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਤੀਜਾ ਸਥਾਨ ਲਿਆ | ਸਮਾਗਮ 'ਚ ਵਿਦਿਆਰਥੀਆਂ ਨੂੰ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਹੁੰ ਵੀ ਚੁਕਾਈ ਗਈ | ਇਸ ਮੌਕੇ ਬੋਲਦਿਆਂ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਤੰਬਾਕੂ ਵਰਗੀਆਂ ਨਸ਼ੀਲੀਆਂ ਵਸਤੂਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਮਾਗਮ ਨੂੰ ਸਫ਼ਲ ਬਣਾਓ ਵਿਚ ਸਕੂਲ ਦੀ ਅਧਿਆਪਕਾ ਪਰਮਪ੍ਰੀਤ ਕੌਰ ਤੇ ਸੋਨੀਆ ਨੇ ਵਿਸ਼ੇਸ਼ ਭੂਮਿਕਾ ਅਦਾ ਕੀਤੀ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੂਸਰਿਆਂ ਨੂੰ ਧੋਖਾ ਦੇਣ ਵਾਲਾ ਵਿਅਕਤੀ ਕਦੇ ਸਫਲ ਨਹੀਂ ਹੁੰਦਾ-ਪਾਸਟਰ ਦਿਓਲ <br/> ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਲੁੱਟ-ਖੋਹ ਦੌਰਾਨ ਗੋਲੀ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ <br/>
Ad Position 24