05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦੂਸਰਿਆਂ ਨੂੰ ਧੋਖਾ ਦੇਣ ਵਾਲਾ ਵਿਅਕਤੀ ਕਦੇ ਸਫਲ ਨਹੀਂ ਹੁੰਦਾ-ਪਾਸਟਰ ਦਿਓਲ <br/>

Ad Position 21
No active advertisement
ਅਜੀਤ ਡੈਸਕ 02-06-2025
ਜਲੰਧਰ, 1 ਜੂਨ (ਜਸਪਾਲ ਸਿੰਘ)-ਓਪਨ ਡੋਰ ਚਰਚ ਖੋਜੇਵਾਲਾ ਵਿਖੇ ਹਫਤਾਵਾਰੀ ਵਿਸ਼ੇਸ਼ ਪ੍ਰਾਰਥਨਾ ਸਭਾ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਮਸੀਹੀ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕਰਦੇ ਹੋਏ ਪ੍ਰਭੂ ਦਾ ਗੁਣਗਾਣ ਕੀਤਾ | ਪ੍ਰਾਰਥਨਾ ਸਭਾ ਦੇ ਆਰੰਭ 'ਚ ਓਪਨ ਡੋਰ ਚਰਚ ਖੋਜੇਵਾਲ ਦੀ ਟੀਮ ਨੇ ਪਰਮੇਸ਼ਰ ਦੇ ਬਹੁਤ ਪਿਆਰ ਤੇ ਸਤਿਕਾਰ ਸਹਿਤ ਗੀਤ ਭਜਨ ਗਾ ਕੇ ਸੰਗਤਾਂ ਨੂੰ ਪ੍ਰਭੂ ਚਰਨਾ ਨਾਲ ਜੋੜਿਆ | ਇਸ ਮੌਕੇ ਸਟੇਜ ਤੋਂ ਖੋਜੇਵਾਲ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਨੇ ਸਮੂਹ ਸੰਗਤਾਂ ਨਾਲ ਪਵਿੱਤਰ ਬਾਈਬਲ ਵਿੱਚੋਂ ਪ੍ਰਵਚਨਾ ਦੀ ਸਾਂਝ ਪਾਈ ¢ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅੱਜ ਵੀ ਪਰਮੇਸ਼ਵਰ ਦੇ ਨਾਂਅ 'ਤੇ ਧੋਖਾ ਕਰ ਰਹੇ ਹਨ ਪਰ ਉਹ ਪਰਮੇਸ਼ਵਰ ਨੂੰ ਨਹੀਂ ਸਗੋਂ ਆਪਣੇ ਆਪ ਨੂੰ ਹੀ ਧੋਖਾ ਦੇ ਰਹੇ ਹਨ ¢ ਅੱਜ ਦੀ ਪ੍ਰਾਰਥਨਾ ਸਭਾ ਦੇ ਅਖੀਰ 'ਚ ਪਾਸਟਰ ਦਿਓਲ ਨੇ ਸਮੂਹ ਸੰਗਤਾਂ ਲਈ ਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ¢

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਭਾਜਪਾ ਸਰਕਾਰ ਨੇ ਦੰਗਾਂ ਪੀੜਤਾਂ ਨੂੰ ਨੌਕਰੀਆਂ ਦੇ ਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਈ-ਪਿਆਰਾ ਪਾਜੀ... ਅਗਲੀ ਖ਼ਬਰ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ
Ad Position 24