05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦਿੱਲੀ 'ਚ ਭਾਜਪਾ ਸਰਕਾਰ ਨੇ ਦੰਗਾਂ ਪੀੜਤਾਂ ਨੂੰ ਨੌਕਰੀਆਂ ਦੇ ਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਈ-ਪਿਆਰਾ ਪਾਜੀਆਂ <br/>

Ad Position 21
No active advertisement
ਅਜੀਤ ਡੈਸਕ 02-06-2025
ਹੁਸੈਨਪੁਰ, 1 ਜੂਨ (ਸੋਢੀ)-ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 1984 ਦੇ ਸਿੱਖ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਸਨਮਾਨ ਦੇਣ ਵੱਲ ਇਤਿਹਾਸਿਕ ਕਦਮ ਚੁੱਕਿਆ ਹੈ | ਜਿਸ ਤਹਿਤ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ 'ਚ 19 ਦੰਗਾ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਮੁਹੱਈਆ ਕਰਵਾ ਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਈ ਹੈ | ਜਦਕਿ ਕਾਂਗਰਸ ਅਤੇ 'ਆਪ' ਸਰਕਾਰਾਂ ਨੇ ਇਨ੍ਹਾਂ ਦੰਗਾਂ ਪੀੜਤਾਂ ਦੀ ਗੱਲ ਤੱਕ ਨਹੀਂ ਸੁਣੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਪਿਆਰਾ ਸਿੰਘ ਪਾਜੀਆਂ ਨੇ ਕਿਹਾ ਕਿ 1984 'ਚ ਹੋਈ ਬੇਇਨਸਾਫ਼ੀ ਨੂੰ ਕਦੇ ਭੁਲਾਇਆ ਨਹੀਂ ਸਕਦਾ ਪਰ ਸਾਡੀ ਸਰਕਾਰ ਪੀੜਤਾਂ ਨੂੰ ਇਨਸਾਫ਼ ਤੇ ਸਤਿਕਾਰ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਇਹ ਨਿਯੁਕਤੀਆਂ ਸਿਰਫ਼ ਨੌਕਰੀਆਂ ਨਹੀਂ ਹਨ ਸਗੋਂ ਉਮੀਦ, ਨਵੀਂ ਸ਼ੁਰੂਆਤ ਅਤੇ ਉਨ੍ਹਾਂ ਦੇ ਆਤਮ ਸਨਮਾਨ ਦੀ ਬਹਾਲੀ ਦਾ ਪ੍ਰਤੀਕ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਸਮਰ ਕੈਂਪ ਅਗਲੀ ਖ਼ਬਰ ਦੂਸਰਿਆਂ ਨੂੰ ਧੋਖਾ ਦੇਣ ਵਾਲਾ ਵਿਅਕਤੀ ਕਦੇ ਸਫਲ ਨਹੀਂ ਹੁੰਦਾ-ਪਾਸਟਰ ਦਿਓਲ <br/>
Ad Position 24