ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਫਗਵਾੜਾ ਤੋਂ ਜਥੇਦਾਰ ਗੁਰਮੁਖ ਸਿੰਘ ਸਾਬਕਾ ਪ੍ਰਧਾਨ, ਜਤਿੰਦਰਪਾਲ ਸਿੰਘ ਪਲਾਹੀ, ਜਸਵੀਰ ਸਿੰਘ ਭੁੱਲਾਰਾਈ, ਇੰਦਰਜੀਤ ਸਿੰਘ ਬਸਰਾ, ਚਾਚਾ ਸਤੀਸ਼ ਪ੍ਰਭਾਕਰ, ਜਸਵਿੰਦਰ ਸਿੰਘ ਘੁੰਮਣ, ਸੋਹਨ ਸਿੰਘ ਪਾਂਸ਼ਟਾ, ਮਾਸਟਰ ਰਵੇਲ ਸਿੰਘ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵਧੀਆਂ ਸਿਆਸਤਦਾਨ ਸਨ ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ | ਉਨ੍ਹਾਂ ਨੇ ਆਖਿਆ ਕਿ ਇਸ ਤਰ੍ਹਾਂ ਦੀ ਸ਼ਖ਼ਸੀਅਤ ਦਾ ਇਸ ਫ਼ਾਨੀ ਦੁਨੀਆ ਤੋਂ ਜਾਣਾ ਬਹੁਤ ਵੱਡਾ ਘਾਟਾ ਹੈ |