ਕਪੂਰਥਲਾ, 1 ਜੂਨ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਤਿੰਨ ਰੋਜ਼ਾ ਸਮਰ ਕੈਂਪ ਦੀ ਸਮਾਪਤੀ ਸਬੰਧੀ ਹੋਏ ਸਮਾਗਮ 'ਚ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਮਾਗਮ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸ਼ਬਦ ਗਾਇਣ, ਲੋਕ ਗੀਤ, ਭੰਗੜਾ, ਕੋਰੀਓਗ੍ਰਾਫ਼ੀ ਮੁੱਖ ਆਕਰਸ਼ਨ ਰਹੇ | ਕੈਂਪ 'ਚ ਵਿਦਿਆਰਥੀਆਂ ਵਲੋਂ ਡਾਂਸ, ਆਰਟ ਐਂਡ ਕਰਾਫਟ, ਸਪੋਕਨ ਇੰਗਲਿਸ਼, ਖੇਡਾਂ, ਯੋਗਾ ਕਰਾਟੇ, ਤਾਈਕਵਾਂਡੋ, ਸੰਗੀਤ, ਕੁਕਿੰਗ ਵਿਦਾਊਟ ਫਾਇਰ, ਸੂਈ ਧਾਗਾ ਵਰਕ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਦੀ ਅਗਵਾਈ 'ਚ ਲਗਾਏ ਗਏ ਸਮਰ ਕੈਂਪ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਸਮਰ ਕੈਂਪ ਦੌਰਾਨ ਕੀਤੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |