ਸੁਲਤਾਨਪੁਰ ਲੋਧੀ, 1 ਜੂਨ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ 2 ਜੂਨ ਨੂੰ ਸੁਲਤਾਨਪੁਰ ਲੋਧੀ ਵਿਖੇ ਆਪਣੇ ਦਫ਼ਤਰ ਵਿਚ ਸਵੇਰੇ 11 ਤੋਂ 2 ਵਜੇ ਤੱਕ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਣਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਅਭਿਸ਼ੇਕ ਨੇ ਦੱਸਿਆ ਕਿ ਇਸ ਮੌਕੇ ਰਾਣਾ ਇੰਦਰਪ੍ਰਤਾਪ ਸਿੰਘ ਸ਼ਹਿਰ ਨਿਵਾਸੀਆਂ ਨਾਲ ਵੀ ਗੱਲਬਾਤ ਕਰਨਗੇ ਤੇ ਪਵਿੱਤਰ ਨਗਰੀ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਆਉਂਦੇ ਮੱਕੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਰਾਣਾ ਇੰਦਰਪ੍ਰਤਾਪ ਮੱਕੀ ਉਤਪਾਦਕ ਕਿਸਾਨਾਂ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨਗੇ ਤੇ ਮੱਕੀ ਦੇ ਭਾਅ ਤੇ ਉਸਦੀ ਦੀ ਸਾਂਭ ਸੰਭਾਲ ਸੰਬੰਧੀ ਵੀ ਕਿਸਾਨਾਂ ਦੇ ਵਿਚਾਰ ਜਾਣਨਗੇ |