05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਿਰਮਲ ਕੁਟੀਆ ਛੰਭਵਾਲੀ ਪੰਡਵਾ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹੈ-ਸੰਤ ਪੰਡਵਾ <br/>

Ad Position 21
No active advertisement
ਅਜੀਤ ਡੈਸਕ 02-06-2025
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾਂ 'ਚ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਤੇ ਆਖਿਆ ਕਿ ਇਸ ਅਸਥਾਨ ਤੋਂ ਵੱਡੀ ਗਿਣਤੀ 'ਚ ਨੌਜਵਾਨ ਗੁਰੂ ਵਾਲੇ ਬਣੇ | ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹਿੰਦਾ ਹੈ | ਉਪਰੰਤ ਭਾਈ ਸਿਮਰਨ ਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲ਼ਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਤੇ ਕਥਾ ਵਾਚਕ ਭਾਈ ਜੈਦੀਪ ਸਿੰਘ ਨੇ ਕਥਾ ਵਿਚਾਰਾਂ ਦੀ ਸਾਂਝ ਪਾਈ | ਅੰਤ 'ਚ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਬਾਬਾ ਗੁਰਲਾਲ ਸਿੰਘ ਨੇ ਅਦਾ ਕੀਤਾ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਜੱਟ ਸਭਾ ਦੀ ਮਹੀਨਾਵਾਰ ਮੀਟਿੰਗ ਮੌਕੇ ਮਸਲਿਆਂ ਸੰਬੰਧੀ ਕੀਤੀ ਵਿਚਾਰ ਚਰਚਾ
Ad Position 24