ਸੁਲਤਾਨਪੁਰ ਲੋਧੀ, 1 ਜੂਨ (ਨਰੇਸ਼ ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ 'ਚ ਪਿ੍ੰਸੀਪਲ ਮੋਨਾ ਘਈ ਦੀ ਅਗਵਾਈ ਵਿੱਚ ਡੀਲਿੰਗ ਵਿਦ 25 ਸੈਂਚੁਰੀ ਵਿਦਿਆਰਥੀ ਸਟੂਡੈਂਟ ਐਨਸੀਐਫ ਐਂਡ ਕਮਨੀਕੇਸ਼ਨ ਸਕਿਲਸ ਸੰਬੰਧੀ ਇੱਕ ਦਿਨਾ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ 'ਚ ਸ਼੍ਰੀਮਤੀ ਪੂਨਮ ਭੱਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਇੱਕ ਪ੍ਰੇਰਿਤ, ਸਵੈ-ਨਿਰਦੇਸ਼ਿਤ ਸਿੱਖਿਅਕ ਹਨ | ਜਿਨ੍ਹਾਂ ਨੇ ਵਰਕਸ਼ਾਪ 'ਚ 21ਵੀਂ ਸਦੀ ਦੇ ਵਿਦਿਆਰਥੀ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ | ਵਰਕਸ਼ਾਪ ਦੀ ਖ਼ਾਸ ਗੱਲ ਇਹ ਰਹੀ ਕਿ ਅਧਿਆਪਕਾਂ ਨੇ ਵੱਖ ਵੱਖ ਗਤੀਵਿਧੀਆਂ ਰਾਹੀਂ ਲਰਨਿੰਗ ਬਾਏ ਡੂਇੰਗ ਦੇ ਕਨਸੈਪਟ ਨੂੰ ਸਮਝਿਆ ਤੇ ਉਸਦੀ ਵਰਤੋਂ ਕਰਕੇ ਕਈ ਗਤੀਵਿਧੀਆਂ ਵਿੱਚ ਭਾਗ ਲਿਆ | ਪਿ੍ੰਸੀਪਲ ਮੋਨਾ ਘਈ ਨੇ ਸ਼੍ਰੀਮਤੀ ਪੂਨਮ ਭੱਲਾ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਅੱਗੇ ਤੋਂ ਹੋਰ ਮਿਹਨਤ ਤੇ ਐਨਈਪੀ 2020 ਅਧੀਨ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਚੁਣੌਤੀਆਂ ਲਈ ਅਧਿਆਪਕਾਂ ਨੂੰ ਭਵਿੱਖ ਲਈ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਐੱਮ. ਡੀ. ਸੁਖਦੇਵ ਸਿੰਘ ਜੱਜ, ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਮਿਸਟਰ ਪ੍ਰਗਟ ਸਿੰਘ ਜੱਜ ਅਤੇ