05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬੀ.ਐਸ.ਟੀ. ਸਕੂਲ ਬਿਹਾਰੀਪੁਰ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 02-06-2025
ਹੁਸੈਨਪੁਰ, 1 ਜੂਨ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਬੀ. ਐਸ. ਟੀ. ਸਕੂਲ ਬਿਹਾਰੀਪੁਰ ਕਪੂਰਥਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਬਾਅਦ ਕੀਰਤਨੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਸਮੂਹ ਸਕੂਲ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਨੇ ਕਿਹਾ ਕਿ ਕਿਸ ਤਰ੍ਹਾਂ ਗੁਰੂ ਸਾਹਿਬ ਨੇ ਜ਼ਾਲਮਾਂ ਦੇ ਜ਼ੁਲਮਾਂ ਅੱਗੇ ਝੁਕਣ ਦੀ ਬਜਾਏ ਆਪਣੇ ਧਰਮ ਤੇ ਅਟੱਲ ਰਹਿੰਦਿਆਂ ਜ਼ਾਲਮਾਂ ਦੇ ਜ਼ੁਲਮਾਂ ਦਾ ਡੱਟ ਕੇ ਮੁਕਾਬਲਾ ਕੀਤਾ | ਇਸੇ ਦੌਰਾਨ ਵੱਖ-ਵੱਖ ਵਿਦਿਆਰਥੀਆਂ ਵਲੋਂ ਵੀ ਗੁਰੂ ਸਾਹਿਬ ਪ੍ਰਤੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਦੌਰਾਨ ਨਵੀਂ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ ਤੇ ਮੀਤ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਜਿੱਥੇ ਸੰਗਤਾਂ ਦੇ ਛਕਣ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਉੱਥੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਰਮਨਜੀਤ ਕੌਰ, ਸੁਮਨ ਕੋਹਲੀ, ਮੋਨਿਕਾ, ਮਨੀਸ਼ਾ, ਰਜਨੀ, ਨਿਧੀ, ਹਰਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਰਜਨਦੀਪ ਕੌਰ, ਕਮਲਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਨੇ ਕੀਤਾ ਦੂਜਾ ਮੈਗਾ ਸਾਇੰਸ ਟੂਰ ਦਾ ਆਯੋਜਨ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਰਕਸ਼ਾਪ ਲਗਾਈ
Ad Position 24