05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਖ਼ਾਲਸਾ ਕਾਲਜ ਡੁਮੇਲੀ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਉਪਰਾਲਾ

Ad Position 21
No active advertisement
ਅਜੀਤ ਡੈਸਕ 02-06-2025
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਕੌਮੀ ਸੇਵਾ ਯੋਜਨਾ ਤੇ ਰੈੱਡ ਰਿਬਨ ਕਲੱਬ ਵਲੋਂ ਵਾਤਾਵਰਨ ਪ੍ਰਦੂਸ਼ਣ ਰਹਿਤ ਬਣਾਉਣ ਤੇ ਭੂਮੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਵਾਸਤੇ ਨਾੜ ਨੂੰ ਨਾ ਸਾੜਨ ਦੇ ਮੰਤਵ ਨੂੰ ਲੈ ਕੇ ਪਿੰਡ ਰਾਮਪੁਰ ਸੁੰਨੜਾ ਦੇ ਕਿਸਾਨਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਤੇ ਕਿਸਾਨਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਸੁਣਿਆ ਗਿਆ | ਇਸ ਮੌਕੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਅਮਰਪਾਲ ਕੌਰ ਦੁਆਰਾ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪੈਦਾ ਹੋਣ ਵਾਲੀਆਂ ਅਨੇਕਾਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ | ਕਾਲਜ ਪਿ੍ੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਨੇ ਕਿਹਾ ਕਿ ਨਾੜ ਨੂੰ ਅੱਗ ਲੱਗਣ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਨਾਲ ਦੀ ਨਾਲ ਕਈ ਪ੍ਰਕਾਰ ਦੇ ਕੀੜੇ ਮਕੌੜੇ ਵੀ ਮਰ ਜਾਂਦੇ ਹਨ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ, ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਅਮਰਪਾਲ ਕੌਰ, ਕਾਲਜ ਵਿਦਿਆਰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁਟੇਸ਼ਨਾਂ 'ਤੇ ਕੰਮ ਹੋਣ ਨਾਲ ਨਹੀਂ ਮਿਲੀ ਛੋਟ-ਨਿਗਮ ਦਾ ਕਰੋੜਾਂ ਦਾ ਨੁਕਸਾਨ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24