05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਤੋਂ ਬਚਾਅ ਲਈ ਸਾਫ਼-ਸਫ਼ਾਈ ਦਾ ਧਿਆਨ ਦੇਣ ਲੋਕ-ਐਸ.ਐਮ.ਓ

Ad Position 21
No active advertisement
ਅਜੀਤ ਡੈਸਕ 02-06-2025
ਫਗਵਾੜਾ, 1 ਜੂਨ (ਹਰਜੋਤ ਸਿੰਘ ਚਾਨਾ)-ਮਲੇਰੀਆ ਡੇਂਗੂ ਤੇ ਚਿਕਨਗੁਨੀਆ ਦੀ ਬਿਮਾਰੀ ਦੇ ਬਚਾਅ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਬ ਡਵੀਜ਼ਨ ਫਗਵਾੜਾ ਭਰ 'ਚ ਟੀਮਾਂ ਵਲੋਂ ਘਰ ਘਰ ਜਾ ਕੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ 'ਤੇ ਪਏ ਕਬਾੜ ਦੇ ਸਮਾਨ ਤੇ ਟਾਇਰਾਂ ਆਦਿ 'ਚ ਬਾਰਸ਼ਾਂ ਦੇ ਖੜ੍ਹੇ ਸਾਫ਼ ਪਾਣੀ 'ਚ ਡੇਂਗੂ ਦਾ ਮੱਛਰ ਪੈਂਦਾ ਹੁੰਦਾ ਹੈ, ਇਸ ਲਈ ਛੱਤਾਂ 'ਤੇ ਪਏ ਸਮਾਨ ਨੂੰ ਸਾਫ਼ ਕਰ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਅਕਾਲਾ ਵਿਖੇ ਨੂਰ ਪੀਰ ਦੇ ਦਰਬਾਰ 'ਤੇ ਮੇਲਾ ਕਰਵਾਇਆ ਅਗਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਨੇ ਸਾਇੰਸ ਸਿਟੀ ਵਿਖੇ ਵਰਲਡ ਟੈਲੀਕਮਿਊਨੀਕੇਸ਼ਨ ਡੇ ਮੁਕਾਬਲੇ 'ਚੋਂ ਇਨਾਮ ਹਾਸਿਲ ਕੀਤਾ
Ad Position 24