05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰ ਬੇਕਾਬੂ ਹੋਏ ਪੁਲਿਸ ਅਫ਼ਸਰਾਂ ਨੂੰ ਕਾਬੂ ਕਰੇ- ਭਿੰਡਰ <br/>

Ad Position 21
No active advertisement
ਅਜੀਤ ਡੈਸਕ 02-06-2025
ਡਡਵਿੰਡੀ, 1 ਜੂਨ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਅੰਦਰ ਬੇਕਾਬੂ ਹੋਏ ਪੁਲਿਸ ਅਫ਼ਸਰਾਂ ਨੂੰ ਤੁਰੰਤ ਕਾਬੂ ਕਰੇ ਤਾਂ ਜੋ ਲੋਕਾਂ 'ਤੇ ਹੋ ਰਹੇ ਅੱਤਿਆਚਾਰ ਨੂੰ ਠੱਲ ਪੈ ਸਕੇ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਦਬੋਚਣ ਲਈ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਖੁਲ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹੋਏ ਕਈ ਪੁਲਿਸ ਅਫ਼ਸਰਾਂ ਵਲੋਂ ਅਜਿਹੇ ਕਾਰਨਾਮੇ ਕੀਤੇ ਗਏ ਹਨ ਜਿਨ੍ਹਾਂ ਵਿਚ ਨਿਹੱਥੇ ਲੋਕਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਭਾਰਤੀ ਫੌਜ ਵਿਚ ਸੇਵਾ ਨਿਭਾਅ ਰਹੇ ਕਰਨਲ ਦੀ ਕੁੱਟਮਾਰ ਮਾਮਲੇ ਨੇ ਜਿੱਥੇ ਲੋਕਾਂ ਦੇ ਮਨਾਂ 'ਚ ਡਰ ਪੈਦਾ ਕੀਤਾ ਹੈ, ਉੱਥੇ ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਇੱਕ ਆਈਲੈਟਸ ਸੈਂਟਰ ਚਲਾਉਣ ਵਾਲੇ ਨੌਜਵਾਨ ਨਰਿੰਦਰਦੀਪ ਸਿੰਘ ਦਾ ਪੁਲਿਸ ਹਿਰਾਸਤ ਵਿਚ ਮੌਤ ਹੋਣ ਨਾਲ ਲੋਕਾਂ ਦੇ ਮਨ 'ਚ ਭੈਅ ਪੈਦਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਕਰਨ ਦੀ ਬਜਾਏ ਲੋਕਾਂ ਦੀ ਜਾਨ ਦਾ ਖੌਅ ਬਣ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 36 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ ਅਗਲੀ ਖ਼ਬਰ ਪਿੰਡ ਅਕਾਲਾ ਵਿਖੇ ਨੂਰ ਪੀਰ ਦੇ ਦਰਬਾਰ 'ਤੇ ਮੇਲਾ ਕਰਵਾਇਆ
Ad Position 24