05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 36 ਬੋਤਲਾਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

Ad Position 21
No active advertisement
ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਸਡਾਨਾ)-ਆਬਕਾਰੀ ਵਿਭਾਗ ਦੀ ਟੀਮ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਟੀਮ ਮੈਂਬਰਾਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਆਬਕਾਰੀ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਰੱਖੜਾ, ਗੋਪਾਲ ਗੇਰਾ ਤੇ ਸਿਮਰਨਪ੍ਰੀਤ ਸਿੰਘ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਵਾਲੀਆ ਪੈਟਰੋਲ ਪੰਪ ਨੇੜੇ ਛਾਪੇਮਾਰੀ ਕਰਕੇ ਇਕ ਵਿਅਕਤੀ ਪਾਸੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਇਸੇ ਤਰ੍ਹਾਂ ਦੂਸਰੇ ਮਾਮਲੇ ਤਹਿਤ ਉਕਤ ਅਧਿਕਾਰੀਆਂ ਨੇ ਮਲਕਾਨਾ ਮੁਹੱਲਾ ਨੇੜੇ ਛਾਪੇਮਾਰੀ ਕਰਕੇ ਇਕ ਵਿਅਕਤੀ ਪਾਸੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਤੇ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਵਿਖੇ ਕੇਸ ਦਰਜ ਕਰਵਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਸਰਕਾਰ ਬੇਕਾਬੂ ਹੋਏ ਪੁਲਿਸ ਅਫ਼ਸਰਾਂ ਨੂੰ ਕਾਬੂ ਕਰੇ- ਭਿੰਡਰ <br/>
Ad Position 24