13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਬਲੈਰੋ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 03-06-2025
ਕਪੂਰਥਲਾ, 2 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਸੈਫਲਾਬਾਦ ਰੋਡ 'ਤੇ ਇਕ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਗੁਰਵਿੰਦਰ ਸਿੰਘ ਵਾਸੀ ਮੁਹੱਲਾ ਸੰਤਪੁਰਾ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਸੈਫਲਾਬਾਦ ਨੇੜੇ ਪਹੁੰਚਿਆ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰੀ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ, ਮੁਕੱਦਮਾ ਦਰਜ <br/> ਅਗਲੀ ਖ਼ਬਰ ਗਰਮੀ ਦੀਆਂ ਛੁੱਟੀਆਂ ਕਾਰਨ 20 ਤੋਂ 22 ਜੂਨ ਤੱਕ ਦੁਕਾਨਾਂ ਬੰਦ ਰਹਿਣਗੀਆਂ-ਸੂਜੋਕਾਲੀਆ
Ad Position 24