ਭੁਲੱਥ, 2 ਜੂਨ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਸਬਾ ਬੇਗੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਤੇ ਕਸਬਾ ਬੇਗੋਵਾਲ ਅੰਦਰ ਬਹੁਤ ਹੀ ਭਾਰੀ ਮੇਲਾ ਲੱਗਦਾ ਹੈ, ਜੋ ਤਿੰਨ ਦਿਨ ਲਗਾਤਾਰ ਚੱਲਦਾ ਹੈ | ਉਨ੍ਹਾਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਇੱਕ ਦੂਰਦਰਸ਼ੀ ਸੰਤ ਸਨ, ਜਿਨ੍ਹਾਂ ਨੇ ਸਾਡੇ ਇਲਾਕੇ ਦੇ ਲੋਕਾਂ ਨੂੰ ਉੱਚਾ ਚੁੱਕਣ ਲਈ ਬਹੁਤ ਵੱਡਾ ਯੋਗਦਾਨ ਪਾਇਆ ਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਯਤਨ ਕੀਤੇ | ਜਿਸ ਕਰਕੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਭੁਲੱਥ ਵਿਧਾਨ ਸਭਾ ਖੇਤਰ 'ਚ ਤੇ ਆਸ ਪਾਸ ਦੇ ਇਲਾਕਿਆਂ 'ਚ ਵੱਡੀ ਖ਼ੁਸ਼ਹਾਲੀ ਦੇਖਣ ਨੂੰ ਮਿਲ ਰਹੀ ਹੈ |