ਭੁਲੱਥ, 2 ਜੂਨ (ਮਨਜੀਤ ਸਿੰਘ ਰਤਨ)-ਪਿੰਡ ਅਖਾੜਾ ਵਿਖੇ ਸਾਲਾਨਾ ਜਾਗਰਨ 6 ਜੂਨ ਦਿਨ ਸ਼ੁੱਕਰਵਾਰ ਨੂੰ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸਾਲਾਨਾ ਜਾਗਰਨ ਦੌਰਾਨ ਪ੍ਰਸਿੱਧ ਪਾਰਟੀਆਂ ਮਹਾਂਮਾਈ ਦਾ ਗੁਣਗਾਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕਰਨਗੀਆਂ | ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਅਤੁੱਟ ਲੰਗਰ ਵਰਤਾਏ ਜਾਣਗੇ |