13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਵਿਆਹ ਦੇ ਝਾਂਸੇ 'ਚ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-06-2025
ਕਪੂਰਥਲਾ, 2 ਜੂਨ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਜਸਬੀਰ ਕੌਰ ਵਾਸੀ ਫਾਜ਼ਲਪੁਰ ਹਾਲ ਵਾਸੀ ਗਰੇਟਰ ਕੈਲਾਸ਼ ਨੇ ਦੱਸਿਆ ਕਿ ਉਸ ਦੀ ਲੜਕੀ ਜੋ ਕਿ 12ਵੀਂ ਜਮਾਤ ਵਿਚ ਪੜ੍ਹਦੀ ਹੈ, ਨੂੰ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਫਾਜ਼ਲਪੁਰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਬੀਤੀ 29 ਮਈ ਨੂੰ ਸ਼ਾਮ ਦੇ ਸਮੇਂ ਜਦੋਂ ਉਹ ਆਪਣੀ ਲੜਕੀ ਨੂੰ ਘਰ ਛੱਡ ਕੇ ਬਾਜ਼ਾਰ ਤੋਂ ਸਮਾਨ ਲੈਣ ਗਈ ਤਾਂ ਉਕਤ ਕਥਿਤ ਦੋਸ਼ੀ ਉਕਤ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲੈ ਗਿਆ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮੰਗਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਦਾ ਰੁਖ ਬਦਲਣ ਲਈ ਕੀਤੇ ਜਾ ਰਹੇ ਕਾਰਜਾਂ 'ਤੇ ਰੋਕ ਲਗਾਈ ਜਾਵੇ-ਕਿਸਾਨ ਆਗੂ ਅਗਲੀ ਖ਼ਬਰ ਪਿੰਡ ਅਖਾੜਾ ਵਿਖੇ ਜਾਗਰਣ 6 ਨੂੰ
Ad Position 24