13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਲੁਟੇਰੇ ਨਕਦੀ ਤੇ ਮੋਟਰਸਾਈਕਲ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 03-06-2025
ਕਪੂਰਥਲਾ, 2 ਜੂਨ (ਸਡਾਨਾ)-ਮੋਟਰਸਾਈਕਲ ਸਵਾਰਾਂ 'ਤੇ ਗੋਲੀ ਚਲਾ ਕੇ ਉਨ੍ਹਾਂ ਪਾਸੋਂ ਨਗਦੀ ਤੇ ਮੋਟਰਸਾਈਕਲ ਲੁੱਟਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਲਵਪ੍ਰੀਤ ਸਿੰਘ ਵਾਸੀ ਭਵਾਨੀਪੁਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ ਸਾਢੇ 10 ਵਜੇ ਆਪਣੇ ਦੋਸਤ ਕਰਨਦੀਪ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਸ਼ੇਖੂਪੁਰ ਵਿਖੇ ਕਿਸੇ ਨੂੰ ਪੈਸੇ ਦੇਣ ਲਈ ਜਾ ਰਿਹਾ ਸੀ ਤਾਂ ਰਸਤੇ 'ਚ ਭਵਾਨੀਪੁਰ ਤੋਂ ਥੋੜਾ ਪਿੱਛੇ ਉਨ੍ਹਾਂ ਦੇ ਪਿੱਛੋਂ ਆਏ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਲੁੱਟਣ ਦੀ ਕੋਸ਼ਿਸ਼ ਕੀਤੀ | ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ, ਜੋ ਕਿ ਉਸ ਦੇ ਪੱਟ 'ਤੇ ਲੱਗੀ | ਸਾਡੇ ਵਲੋਂ ਰੌਲਾ ਪਾਉਣ 'ਤੇ ਉਕਤ ਲੁਟੇਰੇ ਉਸ ਪਾਸੋਂ 23 ਹਜ਼ਾਰ ਰੁਪਏ ਨਗਦੀ ਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ ਤੇ ਉਸ ਨੂੰ ਉਸ ਦੇ ਸਾਥੀ ਤੇ ਹੋਰ ਵਿਅਕਤੀਆਂ ਨੇ ਇਲਾਜ ਲਈ ਦਾਖਲ ਕਰਵਾਇਆ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਭੋਬੋ ਵਾਸੀ ਮਹਿਮਦਵਾਲ ਤੇ ਉਸ ਦੇ ਇਕ ਹੋਰ ਸਾਥੀ ਵਿਰੁੱਧ ਲੁੱਟ ਖੋਹ ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਵਿਚ ਕਰਵਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਮਜਾਰਾ ਵਿਖੇ ਟੋਭੇ ਦੀ ਸਫ਼ਾਈ ਦਾ ਕਾਰਜ ਸ਼ੁਰੂ
Ad Position 24