13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹਿੰਦੂ ਕੰਨਿਆ ਕਾਲਜ ਵਿਚ ਕਰਵਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 03-06-2025
ਕਪੂਰਥਲਾ, 2 ਜੂਨ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ 'ਤੇ ਵਿਦਿਆਰਥੀਆਂ ਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਲੱਬ ਦੀ ਕਨਵੀਨਰ ਸਾਰਿਕਾ ਕਾਂਡਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਇਸ ਮੌਕੇ ਬੋਲਦਿਆਂ ਉਨ੍ਹਾਂ ਤੰਬਾਕੂ ਦੀ ਵਰਤੋਂ ਨਾਲ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ | ਡਾ. ਸਾਰਿਕਾ ਕਾਂਡਾ ਨੇ ਸਰਕਾਰ ਵਲੋਂ ਬਣਾਏ ਗਏ ਕੋਟਪਾ ਐਕਟ ਸਬੰਧੀ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਕਲੱਬ ਦੀ ਮੈਂਬਰ ਤਜਿੰਦਰ ਕੌਰ ਨੇ ਨਿਭਾਈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦਰ ਜੀ ਵੈੱਲਫੇਅਰ ਸੁਸਾਇਟੀ ਵਲੋਂ ਭਦਾਸ ਚੌਕ ਬੇਗੋਵਾਲ ਵਿਖੇ ਦੋ ਦਿਨਾ ਛਬੀਲਾਂ ਦੇ ਲੰਗਰ ਆਰੰਭ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਲੁਟੇਰੇ ਨਕਦੀ ਤੇ ਮੋਟਰਸਾਈਕਲ ਖੋਹ ਕੇ ਫ਼ਰਾਰ
Ad Position 24