13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ਿਆਂ ਤੋਂ ਦੂਰ ਰਹਿਣ ਦਾ ਇੱਕੋ ਹੱਲ ਖੇਡਾਂ ਵੱਲ ਨੌਜਵਾਨਾਂ ਦਾ ਰੁਝਾਨ-ਕਰਨਜੀਤ ਆਹਲੀ

Ad Position 21
No active advertisement
ਅਜੀਤ ਡੈਸਕ 03-06-2025
ਸੁਲਤਾਨਪੁਰ ਲੋਧੀ, 2 ਜੂਨ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਕਰਨਜੀਤ ਸਿੰਘ ਆਹਲੀ ਵਲੋਂ ਅੱਜ ਬਾਬਾ ਸ਼ੇਖ ਫ਼ਰੀਦ ਕਿ੍ਕਟ ਕਲੱਬ, ਫ਼ਰੀਦ ਸਰਾਏ ਵਲੋਂ ਕਰਵਾਏ ਜਾ ਰਹੇ 15ਵੇ ਕਿ੍ਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਜੇਤੂ ਟੀਮਾਂ ਨੂੰ ਇਨਾਮ ਵੰਡੇ ਤੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਗਿਆ | ਇਸ ਮੌਕੇ ਕਰਨਜੀਤ ਆਹਲੀ ਨੇ ਕਲੱਬ ਵਲੋਂ ਖੇਡਾਂ ਦੇ ਖੇਤਰ 'ਚ ਕਿ੍ਕਟ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਅੱਜ ਦੇ ਸਮੇਂ ਦੀ ਅਹਿਮ ਜ਼ਰੂਰਤ ਹੈ | ਆਹਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਅਗਰ ਕੋਈ ਨੌਜਵਾਨ ਨਸ਼ੇ ਦੀ ਦਲਦਲ 'ਚ ਫਸਿਆ ਹੋਇਆ ਹੈ ਤਾਂ ਉਸ ਦੀ ਸੰਭਵ ਮਦਦ ਵੀ ਕੀਤੀ ਜਾਊਗੀ | ਇਸ ਮੌਕੇ 'ਤੇ ਸੁਖਵੰਤ ਮਠਾੜੂ, ਸੁਖਪ੍ਰੀਤ ਸਿੰਘ ਨੰਬਰਦਾਰ, ਸਤਨਾਮ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ ਪਿਥੋਰਾਹਲ, ਪਿਸ਼ੌਰ ਸਿੰਘ ਸਰਪੰਚ ਫ਼ਰੀਦ ਸਰਾਏ, ਬੱਬੂ ਸਰਾਂ ਪੀ. ਏ., ਅਵਤਾਰ ਸਿੰਘ ਸੰਧੂ ਕਪਤਾਨ, ਅਸ਼ੋਕ ਸਹੋਤਾ, ਯਾਦਵੀਰ ਸਿੰਘ, ਰਵੀ ਸਹੋਤਾ, ਰਾਜੇਸ਼ ਸਹੋਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅਗਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦਰ ਜੀ ਵੈੱਲਫੇਅਰ ਸੁਸਾਇਟੀ ਵਲੋਂ ਭਦਾਸ ਚੌਕ ਬੇਗੋਵਾਲ ਵਿਖੇ ਦੋ ਦਿਨਾ ਛਬੀਲਾਂ ਦੇ ਲੰਗਰ ਆਰੰਭ
Ad Position 24