ਫਗਵਾੜਾ, 2 ਜੂਨ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਾ ਕਰਦੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਰਿਹਾਣਾ ਜੱਟਾਂ ਵਿਖੇ ਗੁਦਾਮਾ 'ਚ ਛਾਪੇਮਾਰੀ ਕਰਕੇ ਕਰਨ ਪੁੱਤਰ ਨਾਨਕ ਸਿੰਘ ਵਾਸੀ ਕੋਟਲੀ, ਰਾਜੀਵ ਪੁੱਤਰ ਕਮਲ ਵਾਸੀ ਰਿਹਾਣਾ ਜੱਟਾਂ ਤੇ ਮਨਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਰਿਹਾਣਾ ਜੱਟਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਨਸ਼ਾ ਕਰਨ ਦਾ ਸਾਮਾਨ ਬਰਾਮਦ ਕੀਤਾ ਹੈ |