14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲਗਭਗ ਇਕ ਮਹੀਨੇ ਬਾਅਦ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ

Ad Position 21
No active advertisement
ਅਜੀਤ ਡੈਸਕ 03-06-2025

-ਮਾਮਲਾ ਭਵਾਨੀਪੁਰ ਨੇੜੇ ਵੇਈਂ 'ਚੋਂ ਮਿਲੀ ਨੌਜਵਾਨ
ਦੀ ਲਾਸ਼ ਦਾ-
ਕਪੂਰਥਲਾ, 2 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਭਵਾਨੀਪੁਰ ਨੇੜੇ ਕਾਲੀ ਵੇਈਂ ਵਿਚੋਂ ਬੀਤੀ 29 ਅਪ੍ਰੈਲ ਨੂੰ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਲਗਭਗ ਇੱਕ ਮਹੀਨੇ ਬਾਅਦ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ ਪਰਿਵਾਰਿਕ ਮੈਂਬਰਾਂ ਨੇ ਇੱਕ ਹੋਰ ਨੌਜਵਾਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਕੋਤਵਾਲੀ ਸਾਹਮਣੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਮ੍ਰਿਤਕ ਨੌਜਵਾਨ ਤਰਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਰਤਾਰਪੁਰ ਵਿਖੇ ਸੈਲੂਨ 'ਤੇ ਕੰਮ ਸਿੱਖਦਾ ਸੀ ਤੇ 28 ਅਪ੍ਰੈਲ ਨੂੰ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਉਹ ਸਵੇਰੇ ਕੰਮ 'ਤੇ ਗਿਆ ਪਰ ਵਾਪਸ ਘਰ ਨਹੀਂ ਆਇਆ ਤੇ ਨਾ ਹੀ ਅੱਜ ਤੱਕ ਉਸ ਦੀ ਸਕੂਟਰੀ ਦਾ ਕੋਈ ਥਹੁ ਪਤਾ ਲਗ ਸਕਿਆ ਹੈ। ਅਸੀਂ ਉਸ ਦੀ ਭਾਲ ਕਰਦੇ ਰਹੇ, ਇਸ ਸਬੰਧੀ ਥਾਣਾ ਕਰਤਾਰਪੁਰ ਵਿਖੇ ਅਸੀਂ ਰਿਪੋਰਟ ਵੀ ਦਰਜ ਕਰਵਾਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਥਾਣਾ ਕੋਤਵਾਲੀ ਮੁਖੀ ਵਲੋਂ ਦੋਸ਼ੀਆਂ ਨੂੰ ਬਚਾਉਣ ਦੀ ਕਥਿਤ ਤੌਰ 'ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨਾਲ ਸਹੀ ਵਰਤਾਰਾ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਦੂਜੇ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਕਰਦੀ ਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿਵਾਉਂਦੀ ਤਾਂ ਉਹ ਆਪਣੇ ਪਰਿਵਾਰਿਕ ਮੈਂਬਰਾਂ ਤੇ ਸਮਰਥਕਾਂ ਦੇ ਨਾਲ ਇਨਸਾਫ਼ ਲੈਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਥਾਣਾ ਕੋਤਵਾਲੀ ਮੁਖੀ ਕਿਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕਾਲ ਡਿਟੇਲਾਂ ਤੋਂ ਬਾਅਦ ਇੱਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਾਂਚ ਦੌਰਾਨ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਪੁਲਿਸ ਵਲੋਂ ਉਸਨੂੰ ਵੀ ਹਿਰਾਸਤ ਵਿਚ ਲੈ ਕੇ ਅਗਲੈਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਦਿਨਾਂ 'ਚ ਭਾਵਾਧਸ ਦਾ ਦਾਇਰਾ ਹੋਰ ਮਜ਼ਬੂਤ ਕੀਤਾ ਜਾਵੇਗਾ-ਸੇਠੀ ਅਗਲੀ ਖ਼ਬਰ ਦਰਬਾਰ ਰੌਜ਼ਾ ਪੰਜ ਪੀਰ ਬਹਿਰਾਮ ਵਿਖੇ ਚਾਦਰ ਦੀ ਰਸਮ ਨਾਲ ਮੇਲਾ ਸਮਾਪਤ
Ad Position 24