19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 16 ਸਾਲਾ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 04-06-2025
ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਇੱਥੇ ਹੁਸ਼ਿਆਰਪੁਰ ਬਾਈਪਾਸ 'ਤੇ ਇੱਕ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਇੱਕ 16 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਥਾਣੇਦਾਰ ਗੁਰਮੁਖ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਤੇਜਸ ਸ਼ਰਮਾ ਵਾਸੀ ਸੁਖਚੈਨ ਨਗਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਜਦੋਂ ਉਹ ਹੁਸ਼ਿਆਰਪੁਰ ਚੌਕ 'ਚ ਪੁੱਜਿਆ ਤਾਂ ਇੱਕ ਬਲੈਨੋ ਕਾਰ ਦਰਮਿਆਨ ਉਸਦੀ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਕਰਾਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਕਮਲਾ ਨਹਿਰੂ ਸਕੂਲ ਵਿਖੇ 10ਵੀਂ ਜਮਾਤ ਦਾ ਵਿਦਿਆਰਥੀ ਸੀ | ਪੁਲਿਸ ਨੇ ਬਲੈਰੋ ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਜੇ.ਈ ਵਜੋਂ ਤਾਇਨਾਤ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ ਸ਼ਰਧਾ ਨਾਲ ਸਮਾਪਤ ਅਗਲੀ ਖ਼ਬਰ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ
Ad Position 24