19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਚੋਰੀ ਕੀਤੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 04-06-2025
ਭੁਲੱਥ, 3 ਜੂਨ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਵਾਲੋਂ ਚੋਰੀ ਕੀਤੇ ਚਾਰ ਮੋਟਰਸਾਈਕਲ ਤੇ ਇੱਕ ਐਕਟਿਵਾ ਸਮੇਤ 2 ਨੌਜਵਾਨਾ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਥਾਣਾ ਮੁਖੀ ਭੁਲੱਥ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਪਵਨ ਕੁਮਾਰ ਪੁੱਤਰ ਬਲਵਿੰਦਰ ਰਾਮ ਵਾਸੀ ਬੇਗੋਵਾਲ ਨੇ ਦੱਸਿਆ ਸੀ ਕਿ ਉਹ ਆਪਣੀ ਪਤਨੀ ਮੰਜੂ ਨਾਲ ਆਪਣੇ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਨੰਬਰ ਪੀ.ਬੀ. 09 ਏ ਜੀ 3058 'ਤੇ ਸਵਾਰ ਹੋ ਕੇ ਸਿਵਲ ਹਸਪਤਾਲ ਭੁਲੱਥ ਵਿਖੇ ਆਪਣੀ ਦਵਾਈ ਲੈਣ ਵਾਸਤੇ ਆਇਆ ਸੀ ਤੇ ਉਸ ਨੇ ਆਪਣਾ ਮੋਟਰਸਾਈਕਲ ਹਸਪਤਾਲ ਦੇ ਬਾਹਰ ਪਾਰਕਿੰਗ ਵਿਚ ਖੜਾ ਕੀਤਾ ਸੀ | ਜਦੋਂ ਉਹ ਦਵਾਈ ਲੈ ਕੇ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦਾ ਮੋਟਰਸਾਈਕਲ ਉੱਥੇ ਨਹੀਂ ਸੀ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ | ਜਿਸ 'ਤੇ ਕਾਰਵਾਈ ਕਰਦੇ ਹੋਏ ਭੁਲੱਥ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਵੱਖ-ਵੱਖ ਐਂਗਲਾਂ ਤੋਂ ਜਾਂਚ ਕਰਦੇ ਹੋਏ ਸਾਹਿਲ ਮੱਟੂ ਪੁੱਤਰ ਲੈਬਰ ਵਾਸੀ ਬੜਾ ਪਿੰਡ ਜ਼ਿਲ੍ਹਾ ਜਲੰਧਰ ਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਜਗਤਾਰ ਸਿੰਘ ਵਾਸੀ ਤਲਵੰਡੀ ਝੰਡੇਰ ਨੂੰ ਕਾਬੂ ਕੀਤਾ ਗਿਆ ਸੀ ਜਿਸ ਦੀ ਨਿਸ਼ਾਨਦੇਹੀ 'ਤੇ ਪੁਲਿਸ ਵਲੋਂ ਵੱਖ-ਵੱਖ ਜਗਾ ਤੋਂ ਚੋਰੀ ਕੀਤੇ ਗਏ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਦੋਨਾਂ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਅਗਲੀ ਪੁੱਛ ਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ <br/> ਅਗਲੀ ਖ਼ਬਰ ਤੇਜ਼ ਹਨੇਰੀ ਤੇ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ
Ad Position 24