19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮੋਟਰਸਾਈਕਲ ਤੇ ਕਾਰ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 04-06-2025
ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਫਗਵਾੜਾ-ਚੰਡੀਗੜ੍ਹ ਬਾਈਪਾਸ 'ਤੇ ਪਿੰਡ ਖੰਗੂੜਾ ਕੱਟ ਲਾਗੇ ਇੱਕ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਮਹਿਤਪੁਰ ਤੇ ਦਵਿੰਦਰ ਪੁੱਤਰ ਚਿਰੰਜੀ ਲਾਲ ਵਾਸੀ ਢੀਂਗਰਾ ਨਵਾਂਸ਼ਹਿਰ ਵਜੋਂ ਹੋਈ ਹੈ | ਸਦਰ ਪੁਲਿਸ ਦੇ ਜਾਂਚ ਅਧਿਕਾਰੀ ਬਿੰਦਰ ਕੁਮਾਰ ਨੇ ਦੱਸਿਆ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਇਹ ਦੋਨੋਂ ਨੌਜਵਾਨ ਜਲੰਧਰ ਤੋਂ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸੀ ਜਦੋਂ ਇਹ ਖੰਗੂੜਾ ਕੱਟ ਲਾਗੇ ਪੁੱਜੇ ਤਾਂ ਇਨ੍ਹਾਂ 'ਚ ਐਕਸ ਯੂ.ਵੀ ਵੱਜ ਗਈ ਜਿਸ ਕਾਰਨ ਇਹ ਦੋਨੋਂ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੌਕੇ 'ਤੇ ਪੁੱਜੀ ਸੜਕ ਸੁਰੱਖਿਆ ਫ਼ੋਰਸ ਤੇ ਸਥਾਨਕ ਲੋਕਾਂ ਨੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮਿ੍ਤਕ ਕਰਾਰ ਦਿੱਤਾ | ਹਾਦਸੇ 'ਚ ਕਾਰ ਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮੋਟਰਸਾਈਕਲ ਤੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਇਸ ਸਬੰਧੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਮਿ੍ਤਕਾ ਦੀਆਂ ਲਾਸ਼ਾਂ ਨੂੰ ਮੋਰਚਰੀ 'ਚ ਰੱਖਵਾ ਦਿੱਤਾ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਰਾਏਪੁਰ ਫਰਾਲਾ ਵਜੋਂ ਹੋਈ ਹੈ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਜਿਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਣੇ ਵਿਅਕਤੀ ਕਾਬੂ ਅਗਲੀ ਖ਼ਬਰ ਚੋਰੀ ਕੀਤੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ 2 ਨੌਜਵਾਨ ਕਾਬੂ
Ad Position 24