ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਨੇ ਕੁਲਵੀਰ ਕੈਂਥ ਉਰਫ਼ ਬੱਬੂ ਪੁੱਤਰ ਤਰਲੋਕ ਸਿੰਘ ਵਾਸੀ ਕਾਂਸ਼ੀ ਨਗਰ ਤੇ ਆਕਾਸ਼ ਨੂੰ ਨਸ਼ੇ ਦੇ ਕੇਸ 'ਚ ਗਿ੍ਫ਼ਤਾਰ ਕੀਤਾ ਸੀ ਜਿਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਖਵਿੰਦਰ ਕੁਮਾਰ ਉਰਫ਼ ਹਨੀ ਪੁੱਤਰ ਮੱਖਣ ਲਾਲ ਵਾਸੀ ਕਾਂਸ਼ੀ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 103 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ |