19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025
ਕਪੂਰਥਲਾ, 3 ਜੂਨ (ਸਡਾਨਾ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਿਟੀ ਦੇ ਏ.ਐਸ.ਆਈ. ਹਰਮੇਸ਼ ਰਾਮ ਨੇ ਮਾਰਕਫੈੱਡ ਚੌਂਕ ਨੇੜੇ ਕਥਿਤ ਦੋਸ਼ੀ ਅਜੇ ਉਰਫ਼ ਅਮਨ ਵਾਸੀ ਮੁਹੱਲਾ ਮਹਿਤਾਬਗੜ੍ਹ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕੀਤਾ ਗਿਆ ਹੈ | ਦੂਸਰੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਲਖਬੀਰ ਸਿੰਘ ਨੇ ਕਾਲਾ ਸੰਘਿਆਂ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗੋਬਿੰਦਾ ਵਾਸੀ ਕਾਲਾ ਸੰਘਿਆਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਅਤੇ 45 ਨਸ਼ੀਲੇ ਕੈਪਸੂਲ ਬਰਾਮਦ ਹੋਏ | ਜਿਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ-7 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦਾ ਸਿੱਖ ਇਤਿਹਾਸ 'ਚ ਅਹਿਮ ਸਥਾਨ- ਬਾਬਾ ਜੋਗਾ ਸਿੰਘ
Ad Position 24