ਕਪੂਰਥਲਾ, 3 ਜੂਨ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਬਲਦੇਵ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸੂਰਜ ਉਰਫ਼ ਭਿੰਡੀ ਵਾਸੀ ਮਹਿਤਾਬਗੜ੍ਹ ਤੇ ਅਜੇ ਕੁਮਾਰ ਉਰਫ਼ ਪੰਗਾ ਵਾਸੀ ਨਰੋਤਮ ਵਿਹਾਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁੱਟਾਂ ਖੋਹਾਂ ਕਰਦੇ ਹਨ ਤੇ ਮੋਬਾਈਲ ਆਦਿ ਖੋਹ ਕਰਕੇ ਅੱਗੇ ਵੇਚਦੇ ਹਨ | ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਕਥਿਤ ਦੋਸ਼ੀ ਸੂਰਜ ਉਰਫ਼ ਭਿੰਡੀ ਨੂੰ ਗਿ੍ਫ਼ਤਾਰ ਕਰ ਲਿਆ ਤੇ ਉਸ ਪਾਸੋਂ 7 ਮੋਬਾਈਲ ਫ਼ੋਨ ਬਰਾਮਦ ਹੋਏ, ਜਦਕਿ ਉਸ ਦੇ ਸਾਥੀ ਦੀ ਭਾਲ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ |