ਕਪੂਰਥਲਾ, 3 ਜੂਨ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡ ਕਾਲਾ ਸੰਘਿਆਂ ਤੇ ਆਲਮਗੀਰ ਦੇ ਬੂਥ ਨੰਬਰ 185 ਤੇ 186 'ਚ ਕੈਂਪ ਲਗਾਇਆ ਗਿਆ | ਜਿਸ 'ਚ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੁਢਾਪਾ ਪੈਨਸ਼ਨ, ਆਯੂਸ਼ਮਾਨ ਕਾਰਡ, 70 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦਾ ਆਯੂਸ਼ਮਾਨ ਕਾਰਡ ਤੇ ਹੋਰ ਕੇਂਦਰ ਨਾਲ ਸਬੰਧਿਤ ਯੋਜਨਾਵਾਂ ਦੇ ਕਾਰਡ ਬਣਾਏ ਗਏ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਨਾਲ ਗਰੀਬਾਂ ਦਾ ਕਲਿਆਣ ਤੇ ਦੇਸ਼ ਦਾ ਵਿਕਾਸ ਹੋ ਰਿਹਾ ਹੈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਸਮਾਜ ਆਖਰੀ ਵਿਅਕਤੀ ਦੀ ਚਿੰਤਾ ਕਰਨਾ ਹੈ | ਇਸ ਤੋਂ ਪਹਿਲਾਂ ਮੰਡਲ ਖੋਜੇਵਾਲ ਦੇ ਪ੍ਰਧਾਨ ਸਰਬਜੀਤ ਸਿੰਘ ਦਿਉਲ ਤੇ ਕੈਂਪ ਇੰਚਾਰਜ ਤੀਰਥ ਸਿੰਘ ਨੰਬਰਦਾਰ ਨੇ ਕੈਂਪ 'ਚ ਆਏ ਲੋਕਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਕੋਆਰਡੀਨੇਟਰ ਅਸ਼ਵਨੀ ਤੁਲੀ, ਭਾਜਪਾ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੀਨੀਅਰ ਭਾਜਪਾ ਆਗੂ ਕਪੂਰ ਚੰਦ ਥਾਪਰ, ਬਲਵਿੰਦਰ ਸਿੰਘ ਰਾਈਆਂਵਾਲ, ਰਕੇਸ਼ ਕੁਮਾਰ ਰਾਜੂ, ਸੁਖਵਿੰਦਰ ਸਿੰਘ, ਰਾਮ ਸਰੂਪ ਸ਼ਰਮਾ, ਮਨਜਿੰਦਰ ਸਿੰਘ, ਜਸਪਾਲ, ਮਨਰਾਜ ਸਿੰਘ ਦਿਉਲ ਆਦਿ ਹਾਜ਼ਰ ਸਨ |