ਕਪੂਰਥਲਾ, 3 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਉੱਚਾ ਬੇਟ ਵਿਖੇ ਪੁਰਾਣੀ ਰੰਜਿਸ਼ ਕਾਰਨ ਗੁਆਂਢੀਆਂ ਨਾਲ ਹੋਏ ਝਗੜੇ ਤੋਂ ਬਾਅਦ ਇਕ ਵਿਅਕਤੀ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਜਿਸਨੂੰ ਬਾਅਦ ਵਿਚ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜੇਰੇ ਇਲਾਜ ਰਣਜੋਧ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਉੱਚਾ ਬੇਟ ਦੇ ਚਾਚਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉੱਚਾ ਅੱਡੇ 'ਤੇ ਰਣਜੋਧ ਸਿੰਘ ਦਾ ਦੇਰ ਸ਼ਾਮ ਸਮੇਂ ਗੁਆਂਢ ਰਹਿੰਦੀਆਂ ਔਰਤਾਂ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸਨੇ ਗੁੱਸੇ 'ਚ ਘਰ ਆ ਕੇ ਘਰ ਵਿਚ ਲੱਗੇ ਪੱਖੇ ਨਾਲ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪੱਖੇ ਸਮੇਤ ਉਹ ਹੇਠਾਂ ਡਿੱਗ ਪਿਆ, ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੇ ਦਰਵਾਜ਼ਾ ਤੋੜ ਕੇ ਉਸਨੂੰ ਅੰਦਰੋਂ ਚੁੱਕ ਕੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜਿੱਥੇ ਡਿਊਟੀ ਡਾ. ਮੋਇਨ ਮੁਹੰਮਦ ਨੇ ਉਸਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |