19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬਲੱਡ ਬੈਂਕ ਦੰਦਾਂ ਤੇ ਜਬਾੜਿ੍ਹਆਂ ਦਾ 454ਵਾਂ ਮੁਫ਼ਤ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 04-06-2025
ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)-ਮਾਤਾ ਠਾਕੁਰ ਦੇਵੀ ਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ ਦੰਦਾਂ ਤੇ ਜਬਾੜਿ੍ਹਆਂ ਦਾ 454ਵਾਂ ਮੁਫ਼ਤ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਨੀਸ਼ ਬਾਂਸਲ ਨੇ ਸ਼ਿਰਕਤ ਕੀਤੀ | ਇਸ ਮੌਕੇ 3 ਲੋੜਵੰਦ ਬਜ਼ੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਦਿਆਂ ਉਨ੍ਹਾਂ ਨੇ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ | ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ 'ਚ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਲਗਭਗ 115 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ | ਇਸ ਮੌਕੇ ਕ੍ਰਿਸ਼ਨ ਕੁਮਾਰ, ਰੂਪ ਲਾਲ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਗੁਲਾਬ ਸਿੰਘ ਠਾਕੁਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਸ਼ੁਭਮ ਸ਼ਰਮਾ, ਮੁਕੇਸ਼ ਦੁੱਗਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਲੌਰ ਵਿਖੇ ਵਾਪਰੀ ਘਟਨਾ ਦੇ ਰੋਸ ਵਜੋਂ ਸ਼ਿਵ ਸੈਨਾ ਨੇ ਪੰਨੂ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਲੜਾਈ ਤੋਂ ਬਾਅਦ ਇਕ ਵਿਅਕਤੀ ਵਲੋਂ ਫਾਹਾ ਲੈਣ ਦੀ ਕੋਸ਼ਿਸ਼, ਹਾਲਤ ਗੰਭੀਰ <br/>
Ad Position 24