ਕਪੂਰਥਲਾ, 3 ਜੂਨ (ਅਮਨਜੋਤ ਸਿੰਘ ਵਾਲੀਆ)-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਅਨੂਪਮ ਕਲੇਰ ਦੀਆਂ ਹਦਾਇਤਾਂ 'ਤੇ ਸ਼ਹਿਰ ਦੇ ਮੇਨ ਬਾਜ਼ਾਰ ਤੇ ਸਬਜ਼ੀ ਮੰਡੀ 'ਚ ਵਪਾਰਕ ਅਦਾਰਿਆਂ ਆਦਿ ਨੂੰ ਸ਼ਹਿਰ ਦੀ ਸਾਫ਼ ਸਫ਼ਾਈ ਨੂੰ ਧਿਆਨ 'ਚ ਰੱਖਦੇ ਹੋਏ ਦੁਕਾਨਦਾਰਾ ਤੇ ਰੇਹੜੀ ਵਾਲਿਆਂ ਦੀ ਚੈਕਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਨ੍ਹਾਂ ਨੂੰ ਸਿੰਗਲ ਯੂਜ਼ ਆਫ਼ ਪਲਾਸਟਿਕ ਨਾ ਵਰਤਣ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਨੂੰ ਦੱਸਿਆ ਗਿਆ ਕਿ ਗ੍ਰਾਹਕਾਂ ਨੂੰ ਆਪਣੇ ਥੈਲੇ ਲੈ ਕੇ ਆਉਣ ਲਈ ਉਤਸ਼ਾਹਿਤ ਕੀਤਾ ਜਾਵੇ ਤੇ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਦੀ ਸਲਾਹ ਦਿੱਤੀ ਗਈ ਤੇ ਆਪਣੀ ਦੁਕਾਨ/ਰੇਹੜੀ ਕੋਲ ਢੱਕਣ ਵਾਲੇ ਡਸਟਬਿਨ ਜ਼ਰੂਰ ਰੱਖਣ | ਆਪਣਾ ਕੂੜਾ ਨਗਰ ਨਿਗਮ ਵਲੋਂ ਚਲਾਈ ਜਾ ਰਹੀ ਟਰਾਲੀ ਨੂੰ ਹੀ ਦਿੱਤਾ ਜਾਵੇ ਤਾਂ ਜੋ ਸਬਜ਼ੀ ਮੰਡੀ 'ਚੋਂ ਨਿਕਲਣ ਵਾਲੇ ਗਿੱਲੇ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਸਕੱਤਰ ਸੁਸ਼ਾਂਤ ਭਾਟੀਆ, ਸੈਨੇਟਰੀ ਇੰਸਪੈਕਟਰ ਹਿਤੇਸ਼ ਕੁਮਾਰ ਅਗਰਵਾਲ, ਰਵੀ ਕੁਮਾਰ ਸੈਨੇਟਰੀ ਇੰਸਪੈਕਟਰ, ਬਲਰਾਮ ਮਲਾਹ, ਰੋਬਿਨ, ਗੁਰਸੇਵਕ ਸਿੰਘ, ਦਿਨੇਸ਼ ਕੁਮਾਰ, ਵਿਜੇ ਕੁਮਾਰ, ਰਜੇਸ਼ ਗੁਜਰਾਲ, ਚਾਹਤ ਪੁਰੀ, ਮਹਿੰਦਰਪਾਲ, ਸੰਜੀਵ ਚੋਪੜਾ, ਅਭਿਸ਼ੇਕ ਯਾਦਵ, ਆਰਤੀ ਆਦਿ ਨੇ ਸ਼ਮੂਲੀਅਤ ਕੀਤੀ |