ਬੇਗੋਵਾਲ, 3 ਜੂਨ (ਸੁਖਜਿੰਦਰ ਸਿੰਘ)-ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬੜੀ ਸ਼ਰਧਾਪੂਰਵਕ ਮਨਾਈ ਗਈ ਤੇ ਸੰਗਤਾਂ ਵਲੋਂ ਥਾਂ-ਥਾਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਲਾਕੇ ਦੀ ਸਮਾਜ ਸੇਵੀ ਸੰਸਥਾ ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਪ੍ਰਧਾਨ ਰਾਜਬਹਾਦੁਰ ਸਿੰਘ ਦੀ ਅਗਵਾਈ ਹੇਠ ਐਸ.ਐਸ.ਪੈਲੇਸ ਦੇ ਬਾਹਰ ਠੰਡੀ ਲੱਸੀ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਸ਼ਰਧਾਪੂਰਵਕ ਸੰਗਤਾਂ ਨੂੰ ਲੱਸੀ ਦੇ ਲੰਗਰ ਵਰਤਾਏ ਗਏ | ਇਸ ਮੌਕੇ ਪ੍ਰਧਾਨ ਰਾਜਬਹਾਦੁਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਜਾਂਦੇ ਹਨ | ਇਸ ਮੌਕੇ ਚੇਅਰਮੈਨ ਰਛਪਾਲ ਸਿੰਘ ਬੱਚਾਜੀਵੀ, ਪ੍ਰਧਾਨ ਰਾਜਬਹਾਦੁਰ ਸਿੰਘ, ਸਤਪਾਲ ਸਿੰਘ, ਸੁਖਦੇਵ ਰਾਜ ਜੰਗੀ , ਫੁੰਮਣ ਸਿੰਘ, ਪ੍ਰਦੀਪ ਕੁਮਾਰ ਰਾਂਝਾ , ਹਰਪਾਲ ਸਿੰਘ ਆਦਿ ਹਾਜ਼ਰ ਸਨ |