20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ... <br/>

Ad Position 21
No active advertisement
ਅਜੀਤ ਡੈਸਕ 04-06-2025
ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ
ਕਪੂਰਥਲਾ, 3 ਜੂਨ (ਵਿਸ਼ੇਸ਼ ਪ੍ਰਤੀਨਿਧ)-ਫਰਦ ਕੇਂਦਰ ਦੇ ਮੁਲਾਜ਼ਮਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅੱਜ ਮੁਲਾਜ਼ਮ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ | ਜਿਸ ਕਾਰਨ ਲੋਕਾਂ ਨੂੰ ਫ਼ਰਦ ਕੇਂਦਰ ਤੋਂ ਫ਼ਰਦਾਂ ਨਾ ਮਿਲਣ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਹੜਤਾਲ 'ਤੇ ਗਏ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਿਛਲੇ 18 ਵਰਿ੍ਹਆਂ ਤੋਂ ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਹਨ ਤੇ ਉਨ੍ਹਾਂ 2007 ਤੋਂ ਲੈ ਕੇ ਹੁਣ ਤੱਕ ਮਾਲ ਵਿਭਾਗ ਦੇ ਰਿਕਾਰਡ ਨੂੰ ਆਨਲਾਈਨ ਕਰਨ ਦਾ ਕੰਮ ਦਿਨ ਰਾਤ ਇਕ ਕਰਕੇ ਸਫ਼ਲਤਾ ਪੂਰਵਕ ਨੇਪਰੇ ਚਾੜਿ੍ਹਆ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਫ਼ਰਦ ਕੇਂਦਰ ਨੂੰ ਬੰਦ ਕਰਨ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਦਾ ਭਵਿੱਖ ਖ਼ਤਰੇ ਵਿਚ ਪੈ ਜਾਵੇਗਾ | ਵਰਨਣਯੋਗ ਹੈ ਕਿ ਫਰਦ ਕੇਂਦਰਾਂ ਦੀ ਹੜ੍ਹਤਾਲ ਕਾਰਨ ਡਾਟਾ ਐਂਟਰੀ ਦਾ ਸਮੁੱਚਾ ਕੰਮ ਠੱਪ ਹੋ ਕੇ ਰਹਿ ਗਿਆ ਹੈ

Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ... <br/> ਅਗਲੀ ਖ਼ਬਰ ਜ਼ਿਲ੍ਹੇ 'ਚ ਹੋਵੇਗਾ ਬਾਲ ਭਲਾਈ ਕਮੇਟੀ ਤੇ ਜੁਵੇਨਾਈਲ ਜਸਟਿਸ ਬੋਰਡ ਦਾ ਪੁਨਰਗਠਨ-ਡੀ.ਸੀ. <br/>
Ad Position 24