20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

14 ਨੂੰ ਲੁਧਿਆਣਾ ਵਿਖੇ ਹੋਣ ਵਾਲੇ ਰੋਸ ਮਾਰਚ 'ਚ ਗੌਰਮਿੰਟ ਟੀਚਰਜ਼ ਯੂਨੀਅਨ ਵਧ ਚੜ੍ਹ ਕੇ ਹਿੱਸਾ ਲਵੇਗੀ-ਬੱਧਣ

Ad Position 21
No active advertisement
ਅਜੀਤ ਡੈਸਕ 04-06-2025
ਸੁਲਤਾਨਪੁਰ ਲੋਧੀ, 3 ਜੂਨ (ਪ.ਪ. ਰਾਹੀਂ)-ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਵਿਚ ਹੋ ਰਹੀ ਉਪ ਚੋਣ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਵਲੋਂ 14 ਜੂਨ ਨੂੰ ਕੀਤੇ ਜਾਣ ਵਾਲੇ ਵਿਸ਼ਾਲ ਰੋਸ ਮਾਰਚ 'ਚ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਰੋਸ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਣ, ਪ੍ਰਦੀਪ ਸਿੰਘ ਘੁਮਾਣ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ ਡੀ, ਜਗਜੀਤ ਸਿੰਘ ਰਾਜੂ ਬੂਲਪੁਰ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਬਲਜੀਤ ਸਿੰਘ ਟਿੱਬਾ, ਹਰਜਿੰਦਰ ਸਿੰਘ ਹੈਰੀ, ਪਰਮਜੀਤ ਲਾਲ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਪੈਨਲ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ 'ਤੇ ਆ ਕੇ ਰੱਦ ਕਰ ਦਿੱਤੀਆਂ ਜਾਂਦੀਆਂ ਹਨ | ਮੁਲਾਜ਼ਮਾਂ ਦੇ ਭੱਤੇ ਖੋਹਣ ਦੇ ਨਾਲ ਨਾਲ ਬਕਾਇਆ ਡੀ. ਏ. ਦੀਆਂ ਕਿਸ਼ਤਾਂ ਵੀ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਪੇ ਕਮਿਸ਼ਨ ਦੀਆਂ ਖਾਮੀਆਂ ਦੂਰ ਕਰਨ ਲਈ ਸਰਕਾਰ ਵਲੋਂ ਕੋਈ ਯਤਨ ਨਹੀਂ ਕੀਤਾ ਗਿਆ | ਜਿਸ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਨੇ ਕਿਹਾ ਕਿ ਰੋਸ ਮਾਰਚ ਦੌਰਾਨ ਲੁਧਿਆਣਾ ਨਿਵਾਸੀਆਂ ਨੂੰ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸੁਖਨਿੰਦਰ ਸਿੰਘ, ਅਜੇ ਗੁਪਤਾ, ਅਰੁਣ ਹਾਂਡਾ, ਅਜੇ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਕਰਨੈਲ ਸਿੰਘ, ਦਲਬੀਰ ਸਿੰਘ ਠੱਟਾ ਨਵਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਹੌਦੀ ਦੇ ਢੱਕਣਾਂ ਦੀ ਖਸਤਾ ਹਾਲਤ ਬਣ ਸਕਦੀ ਹੈ ਹਾਦਸਿਆਂ ਦਾ ਕਾਰਨ-ਮੁਹੱਲਾ ਨਿਵਾਸੀ ਅਗਲੀ ਖ਼ਬਰ ਚੋਰੀ ਕੀਤੇ ਚਾਰ ਮੋਟਰਸਾਈਕਲ ਤੇ ਇਕ ਐਕਟਿਵਾ... <br/>
Ad Position 24