20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨੌਜਵਾਨ ਫ਼ੌਜ 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ 'ਚ ਆਪਣਾ ਯੋਗਦਾਨ ਪਾਉਣ-ਬਾਜਵਾ

Ad Position 21
No active advertisement
ਅਜੀਤ ਡੈਸਕ 04-06-2025
ਕਪੂਰਥਲਾ, 3 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੀ-ਪਾਈਟ ਕੈਂਪ ਥੇਹ ਕਾਂਜਲਾ 'ਚ ਅਗਨੀਵੀਰ ਦੀ ਭਰਤੀ ਲਈ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨ ਫ਼ੌਜ 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ | ਇਹ ਗੱਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕਪੂਰਥਲਾ ਨੇ ਸੀ ਪਾਈਟ ਕੇਂਦਰ ਦੇ ਦੌਰੇ ਮੌਕੇ ਅਗਨੀਵੀਰ ਦੀ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਸੀ-ਪਾਈਟ 'ਚ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਸਰੀਰਕ ਤੇ ਲਿਖਤੀ ਪੇਪਰ ਦੀ ਸਿਖਲਾਈ ਕਰਵਾਈ ਜਾ ਰਹੀ ਹੈ | ਉਨ੍ਹਾਂ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਟੀਚਾ ਮਿੱਥ ਕੇ ਸਖ਼ਤ ਮਿਹਨਤ ਤੇ ਲਗਨ ਨਾਲ ਸਿਖਲਾਈ ਪ੍ਰਾਪਤ ਕਰਨ | ਇਸ ਤੋਂ ਪਹਿਲਾਂ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਉਮੀਦਵਾਰਾਂ ਨੂੰ ਦਿੱਤੀਆਂ ਜਾ ਰਹੀ ਸਿਖਲਾਈ ਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੀ ਪਾਈਟ ਕੈਂਪ 'ਚ ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਜਲੰਧਰ ਜ਼ਿਲਿ੍ਹਆਂ ਨੌਜਵਾਨਾਂ ਨੂੰ ਫ਼ੌਜ ਵਿਚ ਅਗਨੀਵੀਰ ਦੀ ਭਰਤੀ ਲਈ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਫ਼ੌਜ ਵਿਚ ਅਗਨੀਵੀਰ ਦੀ ਭਰਤੀ ਲਈ ਲਿਖਤੀ ਤੇ ਸਰੀਰਕ ਟੈੱਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ ਪਾਈਟ ਥੇਹ ਕਾਂਜਲਾ ਵਿਚ ਆ ਕੇ ਮੁਫ਼ਤ ਸਿਖਲਾਈ ਪ੍ਰਾਪਤ ਕਰ ਸਕਦੇ ਹਨ | ਇਸ ਮੌਕੇ ਰਾਜਨ ਸ਼ਰਮਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਨੌਜੀਆ ਸੇਵਾ ਦਲ ਵਲੋਂ ਮਾਂ ਭੱਦਰਕਾਲੀ ਦਾ 23ਵਾਂ ਸਾਲਾਨਾ ਮੇਲਾ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਸੀਵਰੇਜ ਹੌਦੀ ਦੇ ਢੱਕਣਾਂ ਦੀ ਖਸਤਾ ਹਾਲਤ ਬਣ ਸਕਦੀ ਹੈ ਹਾਦਸਿਆਂ ਦਾ ਕਾਰਨ-ਮੁਹੱਲਾ ਨਿਵਾਸੀ
Ad Position 24