20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਕਪੂਰਥਲਾ, 3 ਜੂਨ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਸੂਬਾਈ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲ, ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਬਾਜਵਾ, ਨਿਰਮਲ ਸਿੰਘ ਤੇ ਪਰਮਜੀਤ ਸਿੰਘ ਦੀ ਅਗਵਾਈ ਵਿਚ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲ ਕੇ ਮੰਗ ਕੀਤੀ ਕਿ ਪਾਵਰਕਾਮ ਦੀ ਟਿੱਬਾ ਸਬ ਡਵੀਜ਼ਨ 'ਚ ਪੈਂਦੇ ਪਿੰਡ ਬਾਜਾ ਦੇ ਨਿਰਮਲ ਸਿੰਘ ਡੇਰੇ 'ਤੇ ਨਵਾਂ ਟਰਾਂਸਫ਼ਾਰਮਰ ਲਗਾਇਆ ਜਾਵੇ ਤਾਂ ਜੋ ਇਸ ਟਰਾਂਸਫ਼ਾਰਮਰ ਤੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ | ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਨਵਾਂ ਟਰਾਂਸਫ਼ਾਰਮਰ ਚਾਲੂ ਕਰ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬੀਤੀ 27 ਮਈ ਨੂੰ ਯੂਨੀਅਨ ਵਲੋਂ ਪਾਵਰਕਾਮ ਦੀ ਟਿੱਬਾ ਸਬ ਡਵੀਜ਼ਨ ਦੇ ਅਧਿਕਾਰੀਆਂ ਨੂੰ ਇਕ ਅਰਜ਼ੀ ਦਿੱਤੀ ਗਈ, ਜਿਸ ਵਿਚ ਪਿੰਡ ਬਾਜਾ ਦੇ ਨਿਰਮਲ ਸਿੰਘ ਦੇ ਡੇਰੇ ਨੂੰ ਜਾਂਦੀ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਕੀਤੀ ਗਈ ਸ, ਪਰ ਟਿੱਬਾ ਸਬ ਡਵੀਜ਼ਨ ਦੇ ਅਧਿਕਾਰੀਆਂ ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਬਾਅਦ ਵਿਚ ਯੂਨੀਅਨ ਵਲੋਂ ਸੰਘਰਸ਼ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੀ ਸ਼ਿਕਾਇਤ 'ਤੇ ਕਾਰਵਾਈ ਸ਼ੁਰੂ ਹੋਈ ਤੇ ਬਿਜਲੀ ਚਾਲੂ ਹੋ ਗਈ, ਪਰ ਨਵੇਂ ਟਰਾਂਸਫ਼ਾਰਮਰ ਲਗਾਉਣ ਦਾ ਕੰਮ ਵਿਚੇ ਲਟਕਦਾ ਰਿਹਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਵਲੋਂ ਲੋੜੀਂਦੀ ਕਾਰਵਾਈ ਦਾ ਭਰੋਸਾ ਦਿਵਾਇਆ ਗਿਆ ਹੈ | ਇਸ ਮੌਕੇ ਯੂਨੀਅਨ ਦੇ ਹੋਰ ਆਗੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕਨੌਜੀਆ ਸੇਵਾ ਦਲ ਵਲੋਂ ਮਾਂ ਭੱਦਰਕਾਲੀ ਦਾ 23ਵਾਂ ਸਾਲਾਨਾ ਮੇਲਾ ਧੂਮ ਧਾਮ ਨਾਲ ਮਨਾਇਆ
Ad Position 24