20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 04-06-2025
ਫਗਵਾੜਾ, 3 ਜੂਨ (ਹਰਜੋਤ ਸਿੰਘ ਚਾਨਾ)- ਰੇਲਵੇ ਪੁਲਿਸ ਵਲੋਂ ਸਟੇਸ਼ਨ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਐਸਪੀ ਆਪੇ੍ਰਸ਼ਨ ਜੀਆਰਪੀ ਦੀ ਅਗਵਾਈ 'ਚ ਚਲਾਈ ਗਈ | ਇਸ ਮੌਕੇ ਸਵਾਰੀਆਂ ਦੇ ਸਾਮਾਨ ਤੇ ਸਟੇਸ਼ਨ 'ਤੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਪਹਿਚਾਣ ਕਰਕੇ ਜਾਂਚ ਕੀਤੀ | ਜਾਣਕਾਰੀ ਦਿੰਦਿਆਂ ਐਸਪੀ ਆਪੇ੍ਰਸ਼ਨ ਜੀਆਰਪੀ ਜਲੰਧਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਚੈਕਿੰਗ ਦਾ ਮੁੱਖ ਮਕਸਦ ਨਸ਼ੀਲੀਆਂ ਚੀਜ਼ਾਂ ਦੀ ਆਵਾਜਾਈ ਨੂੰ ਰੋਕਣਾ, ਲੋਕਾਂ ਨੂੰ ਸੁਰੱਖਿਆ ਤੇ ਰੇਲਵੇ ਸਟੇਸ਼ਨਾਂ ਤੇ ਨਸ਼ਾ ਮੁਕਤ ਵਾਤਾਵਰਨ ਨੂੰ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਈ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ ਹੈ ਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਨਸ਼ੀਲੀ ਚੀਜ਼ਾਂ ਦੇ ਆਵਾਜਾਈ ਬਾਰੇ ਜਾਣਕਾਰੀ ਰੱਖਦੇ ਹਾਂ ਤਾਂ ਉਹ ਤੁਰੰਤ ਜੀਆਰਪੀ ਜਾਂ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਨਾ ਦੇਣ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24