ਕਪੂਰਥਲਾ, 4 ਜੂਨ (ਵਿ.ਪ੍ਰ.)-ਪੁਲਿਸ ਵਲੋਂ ਥਾਣਿਆਂ 'ਚ ਗਰੀਬ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਦੇ ਵਿਰੋਧ ਵਿਚ ਪਾਰਟੀ ਦਫ਼ਤਰ ਤੋਂ ਰੋਸ ਮਾਰਚ ਕੱਢਿਆ ਤੇ ਬਾਅਦ ਵਿਚ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਵਿਚ ਡੀ.ਐਸ.ਪੀ. ਸਬ ਡਵੀਜ਼ਨ ਕਰਨਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਥਾਣਿਆਂ 'ਚ ਪਿਛਲੇ 2 ਮਹੀਨਿਆਂ ਤੋਂ ਗਰੀਬ ਲੋਕਾਂ ਦੀਆਂ ਪੈਂਡਿੰਗ ਪਈਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ | ਇਸ ਮੌਕੇ ਡੀ.ਐਸ.ਪੀ. ਨੇ ਪੈਂਡਿੰਗ ਪਈਆਂ ਸ਼ਿਕਾਇਤਾਂ 'ਤੇ ਲੋੜੀਂਦੀ ਕਾਰਵਾਈ ਦਾ ਭਰੋਸਾ ਦਿਵਾਇਆ | ਮੰਗ ਪੱਤਰ ਦੇਣ ਤੋਂ ਬਾਅਦ ਗੁਰਮੀਤ ਲਾਲ ਬਿੱਟੂ ਤੇ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਇਨਸਾਫ਼ ਨਾ ਦਿਵਾਇਆ ਤਾਂ ਉਹ ਥਾਣੇ ਮੂਹਰੇ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਉੱਚ ਪੁਲਿਸ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਪਰਮਜੀਤ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਮਨੀ, ਸੁਰੇਸ਼ ਰਾਣਾ, ਕੁਮਾਰ ਗੌਰਵ ਆਦਿ ਹਾਜ਼ਰ ਸਨ |