ਭੁਲੱਥ, 4 ਜੂਨ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਇੰਸਪੈਕਟਰ ਰਮਨਦੀਪ ਕੁਮਾਰ ਨੇ ਬਤੌਰ ਐਸ.ਐਚ.ਓ. ਥਾਣਾ ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਪਹਿਲਾਂ ਥਾਣਾ ਬੇਗੋਵਾਲ ਵਿਖੇ ਆਪਣੀਆਂ ਸੇਵਾਵਾਂ ਨੂੰ ਨਿਭਾਅ ਰਹੇ ਸਨ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ ਤੇ ਇਲਾਕੇ 'ਚ ਮਾੜੇ ਅਨਸਰਾਂ ਨੂੰ ਠੱਲ੍ਹ ਪਾਈ ਜਾਵੇਗੀ | ਉਨ੍ਹਾਂ ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਅਜਿਹੇ ਕੰਮਾਂ ਤੋਂ ਬਾਜ ਆ ਜਾਣ, ਨਹੀਂ ਤਾਂ ਉਹ ਜਲਦੀ ਸਲਾਖ਼ਾਂ ਪਿੱਛੇ ਦਿਖਾਈ ਦੇਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਤੇ ਸੱਚੀ ਇਤਲਾਹ ਦੇਣ ਪੁਲਿਸ ਪ੍ਰਸ਼ਾਸਨ ਹਮੇਸ਼ਾ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਨੇ ਕਿਹਾ ਕਿ ਅਗਰ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਵੀ ਕੋਈ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਨੂੰ ਉਨ੍ਹਾਂ ਦੇ ਦਫ਼ਤਰ ਚ ਆ ਕੇ ਸਿੱਧਾ ਮਿਲ ਸਕਦਾ ਹੈ | ਉਨ੍ਹਾਂ ਦੇ ਦਫ਼ਤਰ ਵਿਚ ਹਰ ਆਉਣ ਵਾਲੇ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ |