27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-06-2025
ਸੁਭਾਨਪੁਰ, 4 ਜੂਨ (ਸਤਨਾਮ ਸਿੰਘ)-ਐਸ.ਐਸ. ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕੇ ਏ.ਐਸ.ਆਈ. ਰਾਮ ਕੁਮਾਰ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਡੋਗਰਾਂਵਾਲ ਤੇ ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਹਮੀਰਾ ਦੇ ਪੁਲ ਦੇ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਨੇ ਆਪਣੀ ਪਹਿਚਾਣ ਜਸਵਿੰਦਰ ਸਿੰਘ ਉਰਫ਼ ਜੱਸਾ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਦੱਸੀ | ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਟਰਿੰਗ ਦੀ ਪਲੇਟ ਡਿਗਣ ਕਾਰਨ ਇੰਜੀਨੀਅਰ ਦੀ ਮੌਤ ਅਗਲੀ ਖ਼ਬਰ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਾਹਨੀ ਕਾਂਗਰਸ 'ਚ ਸ਼ਿਾਮਲ <br/>
Ad Position 24