ਸੁਲਤਾਨਪੁਰ ਲੋਧੀ, 4 ਜੂਨ (ਥਿੰਦ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 55 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਾ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਪੁਰ ਲੋਧੀ ਦੇ ਇੰਸਪੈਕਟਰ ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਮੋਠਾਂਵਾਲ ਚੌਕੀ ਦੇ ਇੰਚਾਰਜ ਏਐਸਆਈ ਪੂਰਨ ਚੰਦ ਸਮੇਤ ਪੁਲਿਸ ਪਾਰਟੀ ਦੇ ਮੋਠਾਂਵਾਲ ਤੋਂ ਤਲਵੰਡੀ ਮਾਧੋ ਰੋਡ 'ਤੇ ਜਾ ਰਹੇ ਸਨ ਤਾਂ ਕੁਲਾਰਾਂ ਵਾਲੇ ਟੀ ਪੁਆਇੰਟ 'ਤੇ ਇੱਕ ਨੌਜਵਾਨ ਨੂੰ ਆਉਂਦੇ ਦੇਖਿਆ | ਉਹ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ 'ਤੇ ਉਸਦੀ ਜੇਬ ਵਿਚੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਸਨੇ ਆਪਣਾ ਨਾਂਅ ਪਰਮੇਸ਼ਵਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲਾਟੀਆਂਵਾਲ ਦੱਸਿਆ |