ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨੌਜਵਾਨ ਅਸ਼ੋਕ ਕੁਮਾਰ ਦੱਤਾ ਪੁੱਤਰ ਸੁਰਿੰਦਰ ਕੁਮਾਰ ਦੱਤਾ ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅਸ਼ੋਕ ਕੁਮਾਰ ਦੱਤਾ ਦੇ ਭਰਾ ਚੀਨੂ ਦੱਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੁਲੱਥ ਤੋਂ ਜਲੰਧਰ ਲਈ ਰਵਾਨਾ ਹੋਇਆ, ਜਦੋਂ ਉਹ ਜਲੰਧਰ ਦੇ ਨਜ਼ਦੀਕ ਪੁੱਜਾ, ਤਾਂ ਮੇਨ ਰੋਡ 'ਤੇ ਹਨੇਰੇ ਵਿਚ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸਦੀ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ 'ਚ ਪਹੁੰਚਦੇ ਹੋਏ ਮੌਤ ਹੋ ਗਈ |