ਫਗਵਾੜਾ, 4 ਜੂਨ (ਅਸ਼ੋਕ ਕੁਮਾਰ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀ ਪਿੰਡ ਵਿਖੇ ਪਿ੍ੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੇ ਯਤਨਾ ਤੇ ਸਕੂਲ ਦੇ ਚੇਅਰਮੈਨ ਦਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਪਿੰਡ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਕੂੰਨਰ ਤੇ ਉਨ੍ਹਾਂ ਦੇ ਸਪੁੱਤਰ ਗੁਰਮੀਤ ਸਿੰਘ ਕੂੰਨਰ ਐਨ. ਆਰ. ਆਈ. ਅਤੇ ਕਮਲਦੀਪ ਸਿੰਘ ਕੂੰਨਰ ਵਲੋਂ ਸਕੂਲ ਨੂੰ 60 ਹਜ਼ਾਰ ਰੁਪਏ ਦੀ ਕੀਮਤ ਦਾ ਵਾਟਰ ਕੂਲਰ ਦਾਨ ਕੀਤਾ ਗਿਆ | ਇਸ ਮੌਕੇ 'ਤੇ ਦਾਨੀ ਸੱਜਣ ਤੇ ਉੱਘੇ ਸਮਾਜ ਸੇਵਕ ਮਹਿੰਦਰ ਸਿੰਘ ਨੇ ਇਸ ਮੌਕੇ 'ਤੇ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਸਕੂਲ ਨੂੰ ਕੋਈ ਜ਼ਰੂਰਤ ਪੈਂਦੀ ਹੈ ਤਾਂ ਦਾਨੀ ਪਰਿਵਾਰ ਸਕੂਲ ਦੀ ਮਦਦ ਲਈ ਸਦਾ ਤਤਪਰ ਰਹੇਗਾ | ਪਿ੍ੰਸੀਪਲ ਹਰਮੇਸ਼ ਘੇੜਾ ਨੇ ਦਾਨੀ ਸੱਜਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਵਾਟਰ ਕੂਲਰ ਖ਼ਰਾਬ ਹੋਣ ਕਰਕੇ ਵਿਦਿਆਰਥੀਆਂ ਨੂੰ ਪਾਣੀ ਦੀ ਬਹੁਤ ਮੁਸ਼ਕਿਲ ਆ ਰਹੀ ਸੀ | ਇਸ ਮੌਕੇ 'ਤੇ ਸਕੂਲ ਸਕੂਲ ਸਟਾਫ਼, ਪ੍ਰਬੰਧਕੀ ਕਮੇਟੀਆਂ ਤੇ ਗ੍ਰਾਮ ਪੰਚਾਇਤ ਵਲੋਂ ਦਾਨੀ ਸੱਜਣਾਂ ਨੂੰ ਮੋਮੈਂਟੋ ਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਰਪੰਚ ਬਲਕਾਰ ਸਿੰਘ ਕੂੰਨਰ, ਚੇਅਰਮੈਨ ਦਵਿੰਦਰ ਸਿੰਘ, ਕਾਮਰੇਡ ਕੁਲਵੰਤ ਸਿੰਘ, ਰਾਮ ਗੋਪਾਲ ਸਾਬਕਾ ਸਰਪੰਚ, ਸਤਨਾਮ ਸਿੰਘ, ਵਾਈਸ ਪਿ੍ੰਸੀਪਲ ਰਿਸ਼ੀ ਕੁਮਾਰ, ਲੈਕਚਰਾਰ ਕੁਲਵੰਤ ਰਾਮ, ਲੈਕਚਰਾਰ ਤੀਰਥ ਸਿੰਘ ਬਾਸੀ, ਮੁਨੀਸ਼ ਕੁਮਾਰ, ਜਸਵਿੰਦਰ ਸਾਂਪਲਾ, ਮੰਜੂ ਰਾਣੀ, ਅੰਸ਼ੂ ਸੱਭਰਵਾਲ, ਸਰਬਜੀਤ ਕੌਰ, ਜਸਵੀਰ ਕੌਰ ਅਤੇ ਰਜਨੀ ਸੂਦ ਆਦਿ ਵਿਦਿਆਰਥੀ ਹਾਜ਼ਰ ਸਨ |