ਕਪੂਰਥਲਾ, 4 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸਮੂਹ ਸ਼ਹੀਦ ਸਿੰਘ, ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਗੁਰੂ ਨਿਸ਼ਕਾਮ ਕੀਰਤਨੀ ਜਥਾ ਦੇ ਮੁਖੀ ਭਾਈ ਵਰਿਆਮ ਸਿੰਘ ਤੇ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਅੰਮਿ੍ਤ ਬਾਜ਼ਾਰ ਦੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਕੀਰਤਨ ਸਮਾਗਮ 7 ਜੂਨ ਨੂੰ ਗੁਰਦੁਆਰਾ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੀਤ ਸਿੰਘ ਰਾਜੂ ਨੇ ਦੱਸਿਆ ਕਿ ਸਮਾਗਮ ਦੌਰਾਨ 7 ਜੂਨ ਨੂੰ ਸ਼ਾਮ ਸਾਢੇ 6 ਵਜੇ ਤੋਂ ਸਾਢੇ 7 ਵਜੇ ਤੱਕ ਗੁਰੂ ਨਾਨਕ ਨਿਸ਼ਕਾਮ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਜਾਵੇਗਾ | ਉਪਰੰਤ ਭਾਈ ਬਲਬੀਰ ਸਿੰਘ ਕਰਤਾਰਪੁਰ ਵਾਲੇ ਸਾਢੇ 7 ਤੋਂ ਸਾਢੇ 8 ਵਜੇ ਤੱਕ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ |