27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮੋਟਰਸਾਈਕਲ ਰੇਹੜੀ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-06-2025
ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ)-ਰਜ਼ਾਪੁਰ ਰੋਡ 'ਤੇ ਪੈਦਲ ਜਾ ਰਹੇ ਪਤੀ ਪਤਨੀ ਨੂੰ ਤੇਜ਼ ਰਫ਼ਤਾਰ ਮੋਟਰਸਾਈਕਲ ਰੇਹੜੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਰਦੀਪ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਰਜ਼ਾਪੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਰਬਜੀਤ ਕੌਰ ਨਾਲ ਪੈਦਲ ਘਰੇਲੂ ਸਮਾਨ ਲੈ ਕੇ ਵਾਪਸ ਆ ਰਿਹਾ ਸੀ ਤਾਂ ਪਿੱਛੋਂ ਆਈ ਮੋਟਰਸਾਈਕਲ ਰੇਹੜੀ ਨੇ ਸਾਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੈਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਨੇ ਸਕੂਲ ਦੇ ਬਾਹਰ ਵਾਟਰ ਕੂਲਰ ਲਗਵਾਇਆ ਅਗਲੀ ਖ਼ਬਰ 'ਭਾਜਪਾ ਦੇ ਸੇਵਾਦਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਘਨੌਰ ਵਿਖੇ 9ਵਾਂ ਕੈਂਪ ਲਗਾਇਆ
Ad Position 24