ਕਪੂਰਥਲਾ, 4 ਜੂਨ (ਸਡਾਨਾ)-ਮਾਡਰਨ ਜੇਲ੍ਹ 'ਚ ਤਾਇਨਾਤ ਫਾਰਮਾਸਿਸਟ ਪਾਸੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਫਾਰਮਾਸਿਸਟ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ 'ਚ ਤਾਇਨਾਤ ਫਾਰਮਾਸਿਸਟ ਸੰਜੀਵ ਕੁਮਾਰ ਦੀ ਸ਼ੱਕ ਪੈਣ 'ਤੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੀ ਸਕੂਟਰੀ ਦੀ ਡਿੱਗੀ ਵਿਚ ਪਏ ਪਲਾਸਟਿਕ ਦੇ ਡੱਬੇ ਵਿਚੋਂ 2600 ਬਿਨ੍ਹਾਂ ਮਾਰਕਾ ਗੋਲੀਆਂ ਬਰਾਮਦ ਹੋਈਆਂ | ਇਸ ਤੋਂ ਇਲਾਵਾ ਉਸ ਦੇ ਕਬਜ਼ੇ 'ਚੋਂ 200 ਪਾਬੰਦੀਸ਼ੁਦਾ ਕੈਪਸੂਲ ਵੀ ਬਰਾਮਦ ਕੀਤੇ ਗਏ | ਇਸ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਫਾਰਮਾਸਿਸਟ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮਨਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |