27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹਮੀਰਾ ਮਿੱਲ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਮਜ਼ਦੂਰਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 05-06-2025
ਕਪੂਰਥਲਾ, 4 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਮੀਰਾ ਮਿੱਲ ਵਲੋਂ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਕਥਿਤ ਤੌਰ 'ਤੇ ਧੱਕੇਸ਼ਾਹੀ ਤੇ ਉਨ੍ਹਾਂ ਦਾ ਮਿਹਨਤਾਨਾ ਤੇ ਗਰੈਚੁਟੀ ਦੀ ਰਕਮ ਨਾ ਦੇਣ 'ਤੇ ਧੱਕੇ ਨਾਲ ਮੁਲਾਜ਼ਮਾਂ ਨੂੰ ਫ਼ੈਕਟਰੀ ਵਿਚੋਂ ਕੱਢਣ ਦੇ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧ ਵਿਚ ਹੀ ਅੱਜ ਗ੍ਰਾਮ ਪੰਚਾਇਤ ਮੁਰਾਰ ਦੇ ਮੈਂਬਰ ਯੋਗਰਾਜ ਕਾਲੀਆ ਤੇ ਗੁਰਇਕਬਾਲ ਸਿੰਘ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਿੱਲ ਵਲੋਂ ਮਜ਼ਦੂਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਮਿੱਲ ਦੇ ਪ੍ਰਬੰਧਕਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਣ ਲਈ ਮੁਸ਼ਕਲਾਂ ਵਿਚੋਂ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਵੱਡੀ ਗਿਣਤੀ ਵਿਚ ਮਜ਼ਦੂਰ ਇਸ ਫ਼ੈਕਟਰੀ ਵਿਚ ਕੰਮ ਕਰ ਰਹੇ ਹਨ ਤੇ ਫ਼ੈਕਟਰੀ ਵਲੋਂ ਕਥਿਤ ਤੌਰ 'ਤੇ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਪਿੰਡਾਂ ਦਾ ਪਾਣੀ ਖ਼ਰਾਬ ਹੋ ਗਿਆ ਹੈ, ਜੋ ਪੀਣ ਯੋਗ ਨਹੀਂ ਰਿਹਾ | ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਕਰਮਚਾਰੀਆਂ ਦਾ ਬਣਦਾ ਬੋਨਸ ਦੇਣ ਤੋਂ ਵੀ ਆਨਾਕਾਨੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਵਾਇਆ ਗਿਆ ਤਾਂ ਪਿੰਡ ਵਾਸੀ ਮਿੱਲ ਦੇ ਪ੍ਰਬੰਧਕਾਂ ਦਾ ਸਖ਼ਤ ਵਿਰੋਧ ਕਰਨਗੇ | ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮਜ਼ਦੂਰਾਂ ਦੀਆਂ ਮੰਗਾਂ ਦਾ ਪੁਖ਼ਤਾ ਹੱਲ ਕਰਵਾਉਣਗੇ | ਇਸ ਮੌਕੇ ਸੰਦੀਪ ਕੁਮਾਰ, ਪਵਨ ਕੁਮਾਰ, ਜਰਨੈਲ ਸਿੰਘ, ਪ੍ਰਵੀਨ ਕੁਮਾਰੀ, ਧਰਮਪਾਲ, ਅਮਿਤ ਸ਼ਰਮਾ, ਨਰੈਣ ਦਾਸ, ਬਲਵੀਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਡਿਡ ਕਾਲਜਾਂ ਦੇ ਅਧਿਆਪਕਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕਾਂ 'ਚ ਰੋਸ ਅਗਲੀ ਖ਼ਬਰ ਜੇਲ੍ਹ 'ਚ ਤਾਇਨਾਤ ਫਾਰਮਾਸਿਸਟ ਪਾਸੋਂ 2600 ਨਸ਼ੀਲੀਆਂ ਗੋਲੀਆਂ ਤੇ 200 ਕੈਪਸੂਲ ਬਰਾਮਦ
Ad Position 24