27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਏਡਿਡ ਕਾਲਜਾਂ ਦੇ ਅਧਿਆਪਕਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 05-06-2025
ਕਪੂਰਥਲਾ, 4 ਜੂਨ (ਅਮਰਜੀਤ ਕੋਮਲ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਨੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੀ ਮਾੜੀ ਕਾਰਗੁਜ਼ਾਰੀ ਤੇ ਏਡਿਡ ਕਾਲਜ ਦੇ ਅਧਿਆਪਕਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਦੀ ਗ੍ਰਾਂਟ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ 14 ਜੂਨ ਨੂੰ ਲੁਧਿਆਣਾ ਦੇ ਪੱਛਮੀ ਹਲਕੇਤ ਤੋਂ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਦੀ ਰਿਹਾਇਸ਼ ਮੂਹਰੇ ਰੋਸ ਵਿਖਾਵਾ ਕਰਨ ਦਾ ਫ਼ੈਸਲਾ ਲਿਆ ਹੈ | ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਪ੍ਰਧਾਨ ਡਾ. ਸੀਮਾ ਜੇਤਲੀ ਤੇ ਸੂਬਾਈ ਜਨਰਲ ਸਕੱਤਰ ਡਾ. ਐਸ.ਐਸ. ਰੰਧਾਵਾ ਨੇ ਦੱਸਿਆ ਕਿ ਯੂਨੀਅਨ ਵਲੋਂ ਪਿਛਲੇ ਲੰਹੇ ਸਮੇਂ ਤੋਂ ਉਚੇਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਹਰੇਕ ਮਹੀਨੇ ਤੋਂ ਰੈਗੂਲਰ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਵਿਭਾਗ ਦੇ ਕੰਨਾਂ 'ਤੇ ਜੰੂ ਨਹੀਂ ਸਰਕੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਏਡਿਡ ਕਾਲਜਾਂ ਦੀ ਗ੍ਰਾਂਟ ਨੂੰ ਮਹੀਨਾਵਾਰ ਰੈਗੂਲਰ ਕਰਨ ਲਈ ਕੋਈ ਪੁਖ਼ਤਾ ਕਦਮ ਨਾ ਚੁੱਕੇ ਤਾਂ ਯੂਨੀਅਨ ਆਪਣੀ ਤਨਖ਼ਾਹ ਦੀ ਰੈਗੂਲਰ ਮੰਗ ਦੀ ਪੂਰਤੀ ਲਈ ਅਧਿਆਪਕ ਤੇ ਵਿਦਿਆਰਥੀਆਂ ਦਾ ਸਾਂਝਾ ਮੁਹਾਜ਼ ਬਣਾ ਕੇ ਤਿੱਖਾ ਸੰਘਰਸ਼ ਸ਼ੁਰੂ ਕਰੇਗੀ | ਇਸੇ ਦੌਰਾਨ ਹੀ ਏਆਈਫਕਟੋ ਦੇ ਉਪ ਪ੍ਰਧਾਨ ਡਾ. ਵਿਨੇ ਸੋਫਤ ਨੇ ਕਿਹਾ ਕਿ ਆਲ ਇੰਡੀਆ ਪੱਧਰ 'ਤੇ ਵੀ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਸਭ ਤੋਂ ਫਾਡੀ ਹੈ, ਕਿਉਂਕਿ ਪੰਜਾਬ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ, ਜੋ ਸੂਬੇ ਦੇ ਏਡਿਡ ਕਾਲਜਾਂ ਦੇ ਅਧਿਆਪਕਾਂ ਨੂੰ ਅਜੇ ਤੱਕ 1 ਜਨਵਰੀ 2016 ਤੋਂ ਲਾਗੂ ਹੋਣ ਵਾਲੇ 7ਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦੇ ਸਕਿਆ | ਇਸੇ ਤਰ੍ਹਾਂ ਦਿੱਲੀ ਦੇ ਸਿੱਖਿਆ ਮਾਡਲ ਨੂੰ ਆਦਰਸ਼ ਮੰਨਣ ਵਾਲੀ ਸਰਕਾਰ ਦਿੱਲੀ ਦੀ ਤਰਜ਼ 'ਤੇ ਹੀ 100 ਫ਼ੀਸਦੀ ਗ੍ਰਾਂਟ ਦੇਣਾ ਤਾਂ ਦੂਰ ਦੀ ਗੱਲ ਸਗੋਂ 75 ਫ਼ੀਸਦੀ ਗ੍ਰਾਂਟ ਵੀ ਰੈਗੂਲਰ ਤੌਰ 'ਤੇ ਜਾਰੀ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੁਧਿਆਣਾ ਵਿਚ ਹੋ ਰਹੀ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ | ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਡਾ. ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਪਿਛਲੇ 6 ਮਹੀਨਿਆਂ ਤੋਂ ਬਿਨਾਂ ਤਨਖ਼ਾਹ ਕੰਮ ਕਰਨ ਲਈ ਮਜਬੂਰ ਹਨ, ਪਰ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਸੂਬੇ ਦੇ ਏਡਿਡ ਕਾਲਜਾਂ ਦੇ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਈ ਦੇਸੂ ਜੀ ਦੀ ਯਾਦ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਹਮੀਰਾ ਮਿੱਲ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਲੈ ਕੇ ਮਜ਼ਦੂਰਾਂ 'ਚ ਰੋਸ
Ad Position 24