ਫਗਵਾੜਾ, 4 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਭਾਈ ਦੇਸੂ ਜੀ ਅਠੋਲੀ ਵਿਖੇ ਬਾਬਾ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਪੁੱਜੇ ਜਥਿਆਂ 'ਚ ਢਾਡੀ ਚਰਨ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਮੱਖੂ, ਕੇਵਲ ਸਿੰਘ ਮਹਿਤਾ, ਭਾਈ ਰਾਮ ਸਿੰਘ ਆਨੰਦਪੁਰ ਸਾਹਿਬ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬੂਟਾ ਸਿੰਘ, ਕੇਵਲ ਸਿੰਘ, ਸੰਤੋਖ ਸਿੰਘ, ਗੁਰਜੀਤ ਸਿੰਘ, ਅਵਤਾਰ ਸਿੰਘ ਪੱਪੂ, ਅਵਤਾਰ, ਗੁਰਬਖ਼ਸ਼ ਸਿੰਘ ਅਠੋਲੀ, ਬਲਬੀਰ ਸਿੰਘ ਗੰਢਵਾਂ, ਕੁਲਵਿੰਦਰ ਕਾਲਾ ਸਰਪੰਚ, ਤੀਰਥ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਆਦਿ ਸ਼ਾਮਿਲ ਸਨ |